ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਪੇਪਰ ਇੰਡਸਟਰੀ ਵਿੱਚ ਅੱਗ ਲੱਗਣ ਨਾਲ ਹੋਇਆ ਲੱਖਾਂ ਦਾ ਨੁਕਸਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਪੁਰਾਣੇ ਆਦੇਸ਼ ਹਸਪਤਾਲ ਦੇ ਸਾਹਮਣੇ ਸਥਿਤ ਸੰਧੂ ਕਾਲੋਨੀ 'ਚ ਚੱਲ ਰਹੀ ਚਲ ਰਹੀ ਪੇਪਰ ਇੰਡਸਟਰੀ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿਕਰਯੋਗ ਹੈ ਕਿ ਇੰਡਸਟਰੀ ਵਿੱਚ ਪੇਪਰ ਤਿਆਰ ਕਰਨ ਦਾ ਕੰਮ ਚੱਲਦਾ ਹੈ। ਇਸ ਸੰਬੰਧੀ ਮਾਲਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ ਕੰਮ ਕਾਪੀਆਂ, ਕਿਤਾਬਾਂ ਅਤੇ ਹੋਰ ਕਾਗਜ਼ ਤਿਆਰ ਕਰਨਾ ਹੈ।

ਬੀਤੇ ਦਿਨ ਦੁਪਹਿਰ ਕਰੀਬ 3:00 ਵਜੇ ਅਚਾਨਕ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜੋ ਅਚਾਨਕ ਵਧਦੀ ਹੋਈ ਚਾਰੇ ਪਾਸੇ ਫੈਲ ਗਈ। ਉਸਨੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਕਾਗਜ, ਕਾਪੀਆਂ, ਮਸ਼ੀਨਾਂ ਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਉਸਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਹੋਏ ਨੁਕਸਾਨ ਦਾ ਉਸਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਚਲਾ ਸਕੇ। Author : Malout Live