ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼-ਸਿੰਘ ਸਭਾ ਪਿੰਡ ਖੇਮਾ ਖੇੜਾ ਵਿਖੇ 21 ਦਸੰਬਰ ਤੋਂ 27 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਮਹਾਨ ਸ਼ਹੀਦੀ ਸਮਾਗਮ
ਮਲੋਟ: ਸਫਰ-ਏ-ਸ਼ਹਾਦਤ' ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼-ਸਿੰਘ ਸਭਾ ਪਿੰਡ ਖੇਮਾ ਖੇੜਾ ਵਿਖੇ 21 ਦਸੰਬਰ ਤੋਂ 27 ਦਸੰਬਰ 2023 ਤੱਕ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ 21 ਦਸੰਬਰ ਤੋਂ 26 ਦਸੰਬਰ ਤੱਕ ਹਰ ਰੋਜ਼ ਰਾਤ ਨੂੰ ਕੀਰਤਨ ਦੀਵਾਨ ਸਜਾਏ ਜਾ ਰਹੇ ਹਨ। 27 ਦਸੰਬਰ ਨੂੰ ਅੰਮ੍ਰਿਤ ਸੰਚਾਰ ਸਮਾਗਮ ਸਵੇਰੇ 10:00 ਵਜੇ ਹੋਵੇਗਾ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। 27 ਦਸੰਬਰ ਨੂੰ ਸਵੇਰੇ 9:00 ਤੋਂ 11:00 ਵਜੇ
ਤੱਕ ਭਾਈ ਜਗਮੇਲ ਸਿੰਘ ਜੀ ਛਾਜਲਾ (ਸੁਨਾਮ ਵਾਲੇ) ਵਿਸ਼ੇਸ਼ ਤੌਰ ਤੇ ਕੀਰਤਨ ਦੀ ਹਾਜ਼ਰੀ ਲਗਾਉਣਗੇ। ਮੁੱਖ ਸੇਵਾਦਾਰ ਭਾਈ ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਅਤੇ ਸਾਹਿਬਜਾਦਾ ਜੁਝਾਰ ਸਿੰਘ ਜੀ ਗੁਰਮਤਿ ਪ੍ਰਚਾਰ ਸਭਾ ਵੱਲੋਂ ਸਾਧ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ। ਇਸ ਦੌਰਾਨ ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ (ਰਜਿ:) 97816-21424, 99889-21424 ਦਾ ਵਿਸ਼ੇਸ਼ ਸਹਿਯੋਗ ਰਹੇਗਾ। Author: Malout Live