District NewsMalout News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਹੈੱਲਥ ਚੈੱਕਅਪ ਕੈਂਪ ਦਾ ਕੀਤਾ ਗਿਆ ਆਯੋਜਨ

ਮਲੋਟ: ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਹਮੇਸ਼ਾ ਹੀ ਤਰਜੀਹ ਦੇਣ ਦੇ ਮੰਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਦੀ ਪ੍ਰਿੰਸੀਪਲ ਡਾ.ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਸਮੇਂ-ਸਮੇਂ ਤੇ ਵਿਦਿਆਰਥੀਆਂ ਲਈ ਕਾਰਜ ਕਰਦਾ ਰਹਿੰਦਾ ਹੈ। ਇਸ ਕਰਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਹੈੱਲਥ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਪੂਨਮ ਬਠਲਾ, ਡਾ.ਮਨਪ੍ਰੀਤ ਕੌਰ ਅਤੇ ਉਹਨਾਂ ਦੀ ਟੀਮ ਪਹੁੰਚੀ।

ਉਨ੍ਹਾਂ ਦੁਆਰਾ ਵਿਦਿਆਰਥੀਆਂ ਦਾ ਹੈੱਲਥ ਚੈੱਕਅਪ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਦੀ ਉਚਾਈ, ਉਨ੍ਹਾਂ ਦਾ ਭਾਰ ਤੇ ਦੰਦਾਂ ਦੀ ਜਾਂਚ ਕੀਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਖਾਣ-ਪੀਣ ਸੰਬੰਧੀ ਆਦਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਹ ਇੱਕ ਰੋਜ਼ਾ ਹੈੱਲਥ ਚੈੱਕਅਪ ਕੈਂਪ ਵਿਦਿਆਰਥੀਆਂ ਨੂੰ ਸਿਹਤਮੰਦ ਰੱਖਣ ਦੇ ਮਹੱਤਵ ਨਾਲ ਸਕੂਲ ਵਿੱਚ ਲਗਾਇਆ ਗਿਆ।

Author: Malout Live

Back to top button