District NewsMalout News

ਸਰਕਾਰੀ ਆਈ.ਟੀ.ਆਈ ਖਿਓਵਾਲੀ ਵਿਖੇ ਅੱਜ ਲੱਗੇਗਾ ਰੋਜ਼ਗਾਰ ਮੇਲਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਸਰਕਾਰੀ ਆਈ.ਟੀ.ਆਈ ਖਿਓਵਾਲੀ ਵਿਖੇ ਰੋਜ਼ਗਾਰ ਮੇਲਾ ਲੱਗੇਗਾ। ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਇੰਟਰਵਿਊ ਲਈ ਭਾਗ ਲਿਆ ਜਾਵੇਗਾ। ਇਸ ਰੋਜ਼ਗਾਰ ਮੇਲੇ ਵਿੱਚ ਬੇਰੁਜ਼ਗਾਰ 10ਵੀ, 12ਵੀ, ਆਈ.ਟੀ.ਆਈ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਪਾਸ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਹਨ। ਬੇਰੁਜ਼ਗਾਰ ਇਸ ਮੇਲੇ ਵਿੱਚ ਪਹੁੰਚ ਕੇ ਲਾਭ ਉਠਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਦੇ ਹੈਲਪਲਾਈਨ ਨੰ: 98885-62317 ਤੇ ਸੰਪਰਕ ਕਰ ਸਕਦੇ ਹਨ।

Author: Malout Live

 

Back to top button