ਡੀ.ਏ.ਵੀ ਕਾਲਜ, ਮਲੋਟ ਵਿਖੇ "ਜੀ.ਐੱਸ.ਟੀ ਸਸਟੇਨੇਬਿਲਟੀ ਇੰਪਰੇਟਿਵ" ਵਿਸ਼ੇ ਉੱਤੇ ਲੈਕਚਰ ਕਰਵਾਇਆ ਗਿਆ
ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਕਾਲਜ ਦੇ ਵਣਜ ਵਿਭਾਗ ਦੁਆਰਾ "ਜੀ.ਐੱਸ.ਟੀ ਸਸਟੇਨੇਬਿਲਟੀ ਇੰਪਰੇਟਿਵ" ਵਿਸ਼ੇ ਉੱਤੇ ਇੱਕ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਦੇ ਮੁੱਖ ਵਕਤਾ ਦੇ ਰੂਪ ਵਿੱਚ ਸ਼੍ਰੀ ਪੁਲਕਿਤ ਅਸੀਜਾ (ਸੀ.ਏ) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਜੀ.ਐੱਸ.ਟੀ ਦੀ ਬੁਨਿਆਦ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਸਮਝਾਇਆ ਅਤੇ ਵਿਹਾਰਕ ਤੌਰ 'ਤੇ ਸੰਕਲਪਾਂ ਬਾਰੇ ਵਿਸਥਾਰ ਨਾਲ ਦੱਸਿਆ।
ਇਸ ਸਮਾਗਮ ਦੀ ਸ਼ੁਰੂਆਤ ਡੀ.ਏ.ਵੀ ਗਾਣ ਨਾਲ ਕੀਤੀ ਗਈ। ਲੈਕਚਰ ਕਾਫ਼ੀ ਜਾਣਕਾਰੀ ਭਰਪੂਰ ਅਤੇ ਪ੍ਰਭਾਵੀ ਰਿਹਾ, ਜਿਸ ਵਿੱਚ ਵਿਦਿਆਰਥੀਆਂ ਨੇ ਭਰਪੂਰ ਜਾਣਕਾਰੀ ਹਾਸਿਲ ਕੀਤੀ। ਮੁੱਖ ਵਕਤਾ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਸ਼ੈਸ਼ਨ ਦੇ ਅੰਤ ਵਿੱਚ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਨੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਸ਼੍ਰੀ ਪੁਲਕਿਤ ਅਸੀਜਾ ਦੇ ਮਾਤਾ-ਪਿਤਾ ਸ਼੍ਰੀ ਐੱਸ.ਸੀ ਅਸੀਜਾ ਅਤੇ ਸ਼੍ਰੀਮਤੀ ਨਿਸ਼ਾ ਅਸੀਜਾ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ। Author: Malout Live