ਪਿੰਡ ਬਾਦਲ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ
ਲੰਬੀ (ਹੈਪੀ) : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀ ਹਦਾਇਤਾਂ ਤਹਿਤ ਅਤੇ ਸ੍ਰੀਮਤੀ ਸੁਖਵਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸ. ਪ੍ਰਿਤਪਾਲ ਸਿੰਘ, ਸਿਵਲ ਜੱਜ (ਸੀ.ਡ.)/ ਸੀ.ਜੀ.ਐੱਮ. -ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਬਾਦਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਲਈ ਮੁਫ਼ਤ ਕਾਨੂੰਨੀ ਸੇਵਾਵਾਂ, ਮਿੱਤਰਤਾਪੂਰਨ ਕਾਨੂੰਨੀ ਸੇਵਾਵਾਂ ਅਤੇ ਉਹਨਾਂ ਦੀ ਸੁਰੱਖਿਆ ਸਕੀਮ, ਨਸ਼ਾ ਵਿਰੋਧੀ, ਲੋਕ ਅਦਾਲਤ, ਮੀਡੀਏਸ਼ਨ, ਪਾਕਸੋ ਅਤੇ ਪੀੜਤ ਮੁਆਵਜ਼ਾ ਸਕੀਮ ਤਹਿਤ ਕਾਨੂੰਨੀ ਜਾਗਰੂਕਤਾ ਕੈਂਪ ਲਗਾ ਕੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਤਾਂ ਕਿ ਕੋਈ ਵਿਅਕਤੀ ਜ਼ਰੂਰਤ ਪੈਣ ਤੇ ਆਪਣੇ ਹੱਕਾਂ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਸਕੂਲ ਅਤੇ ਲੀਗਲ ਲਿਟਰੇਸੀ ਕਲੱਬ ਦੇ ਮੁੱਖੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਵੀ ਹਾਜ਼ਰ ਸਨ। ਸ. ਪ੍ਰਿਤਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 14.12.2019 ਲਗਾਈ ਜਾਣੀ ਹੈ ਅਤੇ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।