ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੀ.ਸੀ ਐਂਡ ਪੀ.ਐੱਨ.ਡੀ.ਟੀ ਐਡਵਾਈਜ਼ਰੀ ਕਮੇਟੀ ਦੀ ਹੋਈ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੀ.ਸੀ ਐਂਡ ਪੀ.ਐੱਨ.ਡੀ.ਟੀ ਐਕਟ ਨੂੰ ਜਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਬਣਾਈ ਗਈ ਜਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈੇ। ਜਿਸ ਵਿੱਚ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਸਿਮਰਦੀਪ ਕੌਰ ਮੈਡੀਕਲ ਅਫ਼ਸਰ, ਬੂਟਾ ਰਾਮ ਕਾਮਰਾ ਸਮਾਜਸੇਵੀ, ਸ਼੍ਰੀਮਤੀ ਚਰਨਜੀਤ ਕੌਰ ਸਮਾਜਸੇਵੀ, ਸ਼੍ਰੀ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਰਾਏ ਸਾਹਿਬ ਜਿਲ੍ਹਾ ਕੋਆਰਡੀਨੇਟਰ ਪੀ.ਸੀ ਐਂਡ ਪੀ.ਐੱਨ.ਡੀ.ਟੀ ਹਾਜ਼ਿਰ ਹੋਏ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਪੀ.ਸੀ ਐਂਡ ਪੀ.ਐੱਨ.ਡੀ.ਟੀ ਐਕਟ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਤੇ ਵਿਚਾਰ ਕੀਤਾ ਗਿਆ ਅਤੇ ਅਲਟਰਾਸਾਊਂਡ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਲਈ ਰੀਨਿਊਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ।
ਇਸ ਮੀਟਿੰਗ ਵਿੱਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅਲਟਰਾਸਾਊਂਡ ਸੈਂਟਰਾਂ ਦੀ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਹੈ। ਡਾ. ਰੰਜੂ ਸਿੰਗਲਾ ਨੇ ਸਮੂਹ ਅਲਟਰਾਸਾਊਂਡ ਸੈਂਟਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਪੀ.ਸੀ ਐਂਡ ਪੀ.ਐੱਨ.ਡੀ.ਟੀ ਐਕਟ ਦੀ ਪਾਲਣਾ ਕਰਨੀ ਯਕੀਨੀ ਬਨਾਉਣ। ਜੇਕਰ ਕੋਈ ਅਲਟਰਾਸਾਊਂਡ ਸੈਂਟਰ ਐਕਟ ਦੀ ਉਲੰਘਣਾ ਕਰਦਾ ਹੈ ਤਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਸੈਂਟਰ ਦੀ ਰਜਿਸ਼ਟ੍ਰੇਸ਼ਨ ਰੱਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਰੰਜੂ ਸਿੰਗਲਾ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪੀ.ਸੀ ਐਂਡ ਪੀ.ਐੱਨ.ਡੀ.ਟੀ ਐਕਟ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਐਕਟ ਨੂੰ ਇੰਨ-ਬਿਨ ਲਾਗੂ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਵੀ ਜ਼ਰੂਰਤ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅਣ-ਅਧਿਕਾਰਿਤ ਅਲਟਰਾਸਾਊਂਡ ਮਸ਼ੀਨ ਦੀ ਵਰਤੋਂ ਕਰ ਰਿਹਾ ਹੈ, fbzr ਜਾਂਚ ਕਰ ਰਿਹਾ ਹੈ ਜਾਂ ਬੱਚੀ ਭਰੂਣ ਹੱਤਿਆ ਕਰ ਰਿਹਾ ਹੈ ਤਾਂ ਇਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਨੂੰ ਸਰਕਾਰ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। Author: Malout Live