ਪੈਨਸ਼ਨਰਜ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਮਲੋਟ: ਪੈਨਸ਼ਨਰਜ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਸ਼ੰਕਰ ਦਾਸ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਰਕਲ ਅਹੁਦੇਦਾਰ ਅਤੇ ਵੱਖ-ਵੱਖ ਮੰਡਲ ਦੇ ਪ੍ਰਧਾਨ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਰਕਲ ਸਕੱਤਰ ਜੋਗਿੰਦਰ ਸਿੰਘ ਮੱਕੜ ਨੇ ਚਲ ਰਹੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ। ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ (ਆਮ ਆਦਮੀ ਪਾਰਟੀ) ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਸੱਤਾ ਆਉਣ ਤੇ ਪੈਨਸ਼ਨਰਜ, ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਲਾਗੂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੂੰ ਡੇਢ ਸਾਲ ਹੋ ਗਿਆ, ਕਿਸੇ ਦੀ ਮੰਗ ਲਾਗੂ ਨਹੀਂ ਕੀਤੀ ਗਈ। ਪੰਜਾਬ ਸਰਕਾਰ ਨੇ ਮੰਗਾ ਲਾਗੂ ਕਰਨ ਦੀ ਬਜਾਏ ਪੈਨਸ਼ਨਰਜ ਤੋਂ 200 ਰੁਪਏ ਜਜੀਆ ਟੈਕਸ ਜਬਰੀ ਵਸੂਲਣ ਦਾ ਨੋਟਿਸ ਜਾਰੀ ਕਰ ਦਿੱਤਾ। ਪੈਨਸ਼ਨਰਜ ਨੇ ਮੰਗ ਕੀਤੀ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆ ਕਰੇ, 200 ਰੁਪਏ ਜਜੀਆ ਟੈਕਸ

ਕੱਟਣ ਵਾਲਾ ਪੱਤਰ ਵਾਪਿਸ ਲਵੇ। ਮੰਗਾ ਨਾ ਪੂਰੀਆਂ ਕਰਨ ਤੇ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ 15 ਜੁਲਾਈ ਤੱਕ ਮੰਡਲ ਪੱਧਰ ਤੇ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜ ਕੇ 20 ਜੁਲਾਈ ਤੋਂ 20 ਅਗਸਤ ਤੱਕ ਸਰਕਲ ਦੀਆਂ ਕੰਨਵੈਸ਼ਨਾਂ ਕਰਨ ਉਪਰੰਤ ਅਗਸਤ ਦੇ ਅਖੀਰਲੇ, ਸਤੰਬਰ ਦੇ ਪਹਿਲੇ ਹਫਤੇ ਬਿਜਲੀ ਮੰਤਰੀ ਦੀ ਅੰਮ੍ਰਿਤਸਰ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾਂ ਫਰੰਟ ਨੂੰ ਮੀਟਿੰਗ ਦਾ ਸਮਾਂ ਨਾ ਫਿਕਸ ਕਰਕੇ, ਵਾਰ-ਵਾਰ ਮੀਟਿੰਗ ਦਾ ਸਮਾਂ ਅਗੇ ਪਾਇਆ ਜਾ ਰਿਹਾ ਹੈ। ਜਿਸ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਜ ਵਿੱਚ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ 18 ਜੁਲਾਈ ਨੂੰ ਜੱਥੇਬੰਦੀ ਨੂੰ ਮੀਟਿੰਗ ਲਈ ਸਮਾਂ ਨਾ ਦਿੱਤਾ ਗਿਆ, ਮੰਗਾਂ ਨਾ ਮੰਨੀਆਂ ਤਾਂ ਮਜਬੂਰਨ ਸੰਘਰਸ਼ ਤੇਜ ਕਰਨਾ ਪਵੇਗਾ।

Author: Malout Live