ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਬਠਿੰਡਾ ਵੱਲੋਂ ਸਪੈਸ਼ਲ ਕੌਮੀ ਪਲਸ ਪੋਲੀਓ ਮੁਹਿੰਮ ਸੰਬੰਧੀ ਕੀਤੀ ਗਈ ਮੀਟਿੰਗ
ਮਲੋਟ (ਬਠਿੰਡਾ): ਪੰਜਾਬ ਸਰਕਾਰ ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਸ਼ੋਕਤ ਅਹਿਮਦ ਪਰੇ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਬਠਿੰਡਾ ਵੱਲੋਂ ਸਪੈਸ਼ਲ ਕੌਮੀ ਪਲਸ ਪੋਲੀਓ ਮੁਹਿੰਮ ਲਈ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਮੂਹ ਪ੍ਰੋਗ੍ਰਾਮ ਅਫ਼ਸਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜਿਲ੍ਹਾ ਸਿੱਖਿਆ ਵਿਭਾਗ (ਸੈਕੰਡਰੀ) ਅਤੇ ਪ੍ਰਾਇਮਰੀ, ਜਿਲ੍ਹਾ ਪੇਂਡੂ ਵਿਕਾਸ ਵਿਭਾਗ ਬਠਿੰਡਾ, ਜਿਲ੍ਹਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਠਿੰਡਾ, ਬਿਜਲੀ ਬੋਰਡ ਬਠਿੰਡਾ, ਪੰਜਾਬ ਪੁਲਿਸ ਬਠਿੰਡਾ, ਆਦੇਸ਼ ਇੰਸਟੀਚਿਊਟ ਆਫ ਹੈੱਲਥ ਅਤੇ ਸਾਇੰਸ ਬਠਿੰਡਾ, ਨਗਰ ਨਿਗਮ ਬਠਿੰਡਾ, ਰੈੱਡ ਕਰਾਸ ਬਠਿੰਡਾ, ਆਈ.ਐੱਮ.ਏ ਬਠਿੰਡਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਮੀਟਿੰਗ ਵਿੱਚ ਹਾਜ਼ਿਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਨੋਬਲ ਕਾਰਜ਼ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ
ਤਾਂ ਜੋ ਜਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਝਾਂ ਨਾ ਰਹਿ ਜਾਵੇ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਡਾ. ਤੇਜਵੰਤ ਸਿੰਘ ਢਿੱਲੋਂ ਅਤੇ ਡਾ. ਪਾਮਿਲ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਕੌਮੀ ਪਲਸ ਪੋਲੀਓ ਮੁਹਿੰਮ 10, 11 ਅਤੇ 12 ਦਸੰਬਰ 2023 ਨੂੰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਸਾਰੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਸਮੂਹ ਬਠਿੰਡਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋਂ ਬੂੰਦਾਂ ਜਰੂਰ ਪਿਲਾਈਆਂ ਜਾਣ। ਬੇਸ਼ੱਕ ਬੱਚਾ ਰੂਟੀਨ ਦੀਆਂ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵੇ, ਭਾਵੇਂ ਦਸਤ ਲੱਗੇ ਹੋਣ ਤਾਂ ਵੀ ਇਸ ਮੁਹਿੰਮ ਦੌਰਾਨ ਬੱਚੇ ਨੂੰ ਇਹ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ। Author: Malout Live