ਸੁਧਾਰ ਘਰਾਂ ਵਿੱਚ ਬੰਦ ਵਿਅਕਤੀਆਂ ਲਈ ਜਰਨਲ ਚੈੱਕਅੱਪ, ਟੀ.ਬੀ ਅਤੇ ਐੱਚ.ਸੀ.ਵੀ ਟੈਸਟ ਕਰਨ ਸੰਬੰਧੀ ਦਫਤਰ ਸਿਵਲ ਸਰਜਨ ਵਿਖੇ ਕੀਤੀ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਮਾਨਯੋਗ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਧਾਰ ਘਰਾਂ ਵਿੱਚ ਬੰਦ ਵਿਅਕਤੀਆਂ ਲਈ ਟੀ.ਬੀ ਅਤੇ ਐੱਚ.ਸੀ.ਵੀ ਟੈਸਟ ਕਰਨ ਅਤੇ ਜਨਰਲ ਚੈੱਕਅੱਪ ਕਰਨ ਲਈ ਵਿਸ਼ੇਸ ਮੁਹਿੰਮ ਮਿਤੀ 15 ਜੂਨ ਤੋਂ 30 ਜੂਨ 2023 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਸੰਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫਸਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਵਰੁਣ ਸ਼ਰਮਾ ਸੁਪਰਡੈਂਟ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਮੀਤ ਕੌਰ ਭੰਡਾਰੀ ਜਿਲ੍ਹਾ ਟੀ.ਬੀ ਅਫਸਰ, ਡਾ. ਹਰਮਨ ਸਿੰਘ ਮੈਡੀਕਲ ਅਫਸਰ ਜਿਲ੍ਹਾ ਜੇਲ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸਤਨਾਮ ਕੌਰ ਕਾਊਂਸਲਰ, ਹਰਭਗਵਾਨ ਸਿੰਘ ਸੀਨੀਅਰ ਲੈਬ ਸੁਪਰਵਾਈਜ਼ਰ, ਗਗਨਦੀਪ ਕੌਰ ਬੀ.ਸੀ.ਸੀ ਕੁਆਰਡੀਨੇਟਰ ਅਤੇ ਸਿਵਲ ਹਸਪਤਾਲ ਦੇ ਲੈਬ ਟੈਕਨੀਸ਼ੀਅਨਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਜਿਲ੍ਹਾ ਸੁਧਾਰ ਘਰ ਵਿੱਚ ਰਹਿ ਰਹੇ ਸਾਰੇ ਵਿਅਕਤੀਆਂ ਦਾ ਜਨਰਲ ਚੈੱਕਅੱਪ ਦੇ ਨਾਲ-ਨਾਲ ਟੀ.ਬੀ ਅਤੇ ਐੱਚ.ਸੀ.ਵੀ ਟੈਸਟ ਕਰਨ ਲਈ ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਸਾਰੇ ਸੰਬੰਧਿਤ ਵਿਅਕਤੀਆਂ ਦਾ ਚੈਕਅੱਪ ਅਤੇ ਟੈਸਟ ਕੀਤਾ ਜਾਵੇ। ਟੈਸਟ ਦੌਰਾਨ ਬਿਮਾਰੀਆਂ ਤੋਂ ਪੀੜਿਤ ਪਾਏ ਜਾਂਦੇ ਵਿਅਕਤੀਆਂ ਦਾ ਇਲਾਜ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਨਾਲ ਬਿਮਾਰੀਆਂ ਨਾਲ ਪੀੜਿਤ ਵਿਅਕਤੀਆਂ ਦੀ ਜਲਦੀ ਪਹਿਚਾਣ ਹੋ ਸਕੇਗੀ ਅਤੇ ਉਨ੍ਹਾਂ ਦਾ ਜਲਦੀ ਇਲਾਜ ਸ਼ੁਰੂ ਹੋ ਜਾਵੇਗਾ। ਇਸ ਮੌਕੇ ਵਰੁਣ ਸ਼ਰਮਾ ਸੁਪਰਡੈਂਟ ਜੇਲ ਨੇ ਸਿਹਤ ਵਿਭਾਗ ਨੂੰ ਇਸ ਮੁਹਿੰਮ ਦੋਰਾਨ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੇਲ ਵਿੱਚ ਰਹਿ ਰਹੇ ਵਿਅਕਤੀਆਂ ਦਾ ਚੈੱਕਅੱਪ, ਟੈਸਟ ਅਤੇ ਇਲਾਜ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੋਰਾਨ ਸਿਹਤ ਵਿਭਾਗ ਦੇ ਸਟਾਫ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। Author: Malout Live