District NewsMalout News

ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲ ਬਨਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯਾਤਰਾ ਨੂੰ ਸਫਲ ਬਨਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਕੋਈ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਇਸ ਵਿਕਸਤ ਭਾਰਤ ਸੰਕਲਪ ਯਾਤਰਾ ਦਾ ਮੁੱਖ ਮਕਸਦ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ।

ਉਹਨਾਂ ਦੱਸਿਆ ਕਿ ਵਿਕਸਤ ਭਾਰਤ ਸੰਕਲਪ ਯਤਰਾ ਦੌਰਾਨ ਸਰਕਾਰ ਵੱਲੋਂ ਇਸ ਜਿਲ੍ਹੇ ਵਿੱਚ ਦੋ ਜਾਗਰੂਕ ਵੈਨਾਂ ਨੂੰ ਭੇਜਿਆ ਜਾ ਰਿਹਾ ਹੈ, ਜੋ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ 26 ਜਨਵਰੀ 2024 ਤੱਕ ਜਾਗਰੂਕ ਕਰੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੰਵਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਮਨਮੋਹਨ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਸੰਜੀਵ ਐੱਸ.ਡੀ.ਐੱਸ ਮਲੋਟ, ਸ਼੍ਰੀਮਤੀ ਬਲਜੀਤ ਸਿੰਘ ਐੱਸ.ਡੀ.ਐੱਮ ਗਿੱਦੜਬਾਹਾ, ਸ਼੍ਰੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਵੀ ਮੌਜੂਦ ਸਨ।

Author: Malout Live

Back to top button