ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਨਵੰਬਰ ਨੂੰ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾਵੇਗਾ ਮੈਗਾ ਕੈਂਪ
ਮਲੋਟ: ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ 10 ਨਵੰਬਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਜ਼ਿਲ੍ਹਾ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਇਲਾਵਾ ਲੋੜਵੰਦਾਂ ਦੇ ਆਧਾਰ ਕਾਰਡ, ਲੇਬਰ ਕਾਰਡ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ, ਸ਼ਗਨ ਸਕੀਨ, ਅਯੋਗ ਦਾ ਮੈਡੀਕਲ ਸਰਟੀਫਿਕੇਟ, ਅੰਗਹੀਣ ਮੈਡੀਕਲ ਸਰਟੀਫਿਕੇਟ, ਰਾਸ਼ਨ ਕਾਰਡ, ਜਨਮ ਸਰਟੀਫਿਕੇਟ, ਐੱਸ.ਸੀ ਅਤੇ ਬੀ.ਸੀ ਸਰਟੀਫਿਕੇਟ, ਸੀ.ਐੱਸ.ਸੀ, ਈ-ਸ਼ਰਮ ਕਾਰਡ ਅਤੇ ਪਬਲਿਕ ਦੀਆਂ ਆਮ ਸਿਕਾਇਤਾਂ ਦਾ ਨਿਪਟਾਰਾ ਵੱਖ-ਵੱਖ ਵਿਭਾਗਾਂ ਵੱਲੋਂ ਕੀਤਾ ਜਾਵੇਗਾ। Author: Malout Live