Malout News
ਲੁਟੇਰੇ ਦਿਨ-ਦਿਹਾੜੇ ਔਰਤ ਦੀਆਂ ਵਾਲੀਆਂ ਖੋਹ ਕੇ ਹੋਏ ਫਰਾਰ

ਲੰਬੀ:- ਲੁੱਟ-ਖਸੁੱਟ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਪਿੰਡ ਬਾਦਲ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਅਨੁਸਾਰ ਪਿੰਡ ਬਾਦਲ ਵਿਖੇ ਬਾਅਦ ਦੁਪਹਿਰ ਜਗਜੀਤ ਕੌਰ (65) ਨਾਂਅ ਦੀ ਔਰਤ ਆਪਣੇ ਘਰ ਜਾਣ ਲਈ ਪਿੰਡ ਦੇ ਜਲ ਘਰ ਕੋਲੋਂ ਲੰਘ ਰਹੀ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਝਪਟਮਾਰ ਕੇ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਲਾਹ ਲਈਆਂ ਅਤੇ ਫ਼ਰਾਰ ਹੋ ਗਏ। ਜ਼ਿਕਰਯੋਗ ਹੈ ਕਿ ਘਟਨਾ ਸਥਾਨ ਤੋਂ ਮਹਿਜ ਕੁੱਝ ਹੀ ਕਦਮਾਂ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਹੈ ਅਤੇ ਅਕਸਰ ਹੀ ਉਥੇ ਸੁਰੱਖਿਆ ਅਮਲਾ ਤਾਇਨਾਤ ਰਹਿੰਦਾ ਹੈ। ਬੇਖੌਫ਼ ਲੁਟੇਰਿਆਂ ਦੇ ਹੌਸਲੇ ਇਨ੍ਹੇ ਬੁਲੰਦ ਹਨ ਕਿ ਉਹ ਕਿਸੇ ਦੀ ਵੀ ਪ੍ਰਵਾਹ ਨਹੀਂ ਕਰ ਰਹੇ। ਅਜਿਹੀਆਂ ਅਨੇਕਾਂ ਹੀ ਵਾਰਦਾਤਾਂ ਬੀਤੇ ਲੰਮੇ ਸਮੇਂ ਤੋਂ ਵੱਖ-ਵੱਖ ਪਿੰਡਾਂ ਵਿਚ ਵਾਪਰ ਚੁੱਕੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।