District NewsMalout News

ਮੱਛੀ ਪਾਲਣ ਵਿਭਾਗ ਵੱਲੋਂ ਮਤੱਸਯ ਸੰਪਦਾ ਜਾਗਰੂਕਤਾ ਅਭਿਆਨ ਤਹਿਤ ਇੱਕ ਰੋਜ਼ਾ ਰਾਜ ਪੱਧਰੀ ਆਊਟਰੀਚ ਪ੍ਰੋਗਰਾਮ ਦਾ 2 ਫਰਵਰੀ ਨੂੰ ਕੀਤਾ ਜਾਵੇਗਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਕੇਵਲ ਕ੍ਰਿਸ਼ਨ ਸਹਾਇਕ ਡਾਇਰੈਕਟਰ ਮੱਛੀ ਪਾਲਣ/ਡੈਮੋਂਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ ਪਿੰਡ ਈਨਾ ਖੇੜਾ, ਬਲਾਕ ਮਲੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਮਤੱਸਯ ਸੰਪਦਾ ਜਾਗਰੂਕਤਾ ਅਭਿਆਨ ਤਹਿਤ ਇੱਕ ਰੋਜ਼ਾ ਰਾਜ ਪੱਧਰੀ ਆਊਟਰੀਚ ਪ੍ਰੋਗਰਾਮ ਦਾ ਆਯੋਜਨ 2 ਫਰਵਰੀ ਨੂੰ ਸਵੇਰੇ 10:00 ਵਜੇ ਪਿੰਡ ਈਨਾ ਖੇੜਾ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਪ੍ਰਧਾਨਗੀ

ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਕਰਨਗੇ, ਜਦਕਿ ਡਾ. ਬਲਜੀਤ ਕੌਰ ਸਮਾਜਿਕ ਸਿੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਉਹਨਾਂ ਮੱਛੀ ਪਾਲਣ ਦਾ ਕਿੱਤਾ ਕਰਨ ਵਾਲਿਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।

Author: Malout Live

Back to top button