ਜ਼ਿਲ੍ਹੇ ਵਿੱਚ ਕੱਲ੍ਹ (22 ਨਵੰਬਰ) ਨੂੰ ਪੈਨਸ਼ਨ ਅਤੇ ਫੈਮਿਲੀ ਪੈਨਸ਼ਨ ਸੰਬੰਧੀ ਕੇਸਾਂ ਦੇ ਨਿਪਟਾਰੇ ਲਈ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੈਨਸ਼ਨ ਸੰਬੰਧੀ ਕੇਸਾਂ ਦੇ ਨਿਪਟਾਰੇ ਲਈ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ 22 ਨਵੰਬਰ ਨੂੰ ਸਵੇਰੇ 11 ਵਜੇ ਪੈਨਸ਼ਨਰ ਅਤੇ ਫੈਮਿਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ

ਦੇ ਨਿਪਟਾਰੇ ਸੰਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ, ਇਸ ਪੈਨਸ਼ਨ ਅਦਾਲਤ ਵਿੱਚ ਜਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਪੈਨਸ਼ਨ ਜਾਂ ਫੈਮਿਲੀ  ਪੈਨਸ਼ਨ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਹ ਅਦਾਲਤ ਵਿੱਚ ਸ਼ਾਮਿਲ ਹੋ ਕੇ ਆਪਣੀ ਸਮੱਸਿਆ ਦਾ ਨਿਪਟਾਰਾ ਕਰਵਾ ਸਕਦੇ ਹਨ। Author: Malout Live