ਕਾਰ ਦੀ ਫ਼ੇਟ ਲੱਗਣ ਨਾਲ ਵਿਅਕਤੀ ਦੀ ਮੌਤ
ਮਲੋਟ- ਬੀਤੇ ਕੱਲ੍ਹ ਕਾਰ ਦੀ ਫ਼ੇਟ ਲੱਗਣ ਕਾਰਨ ਇਕ ਰਿਕਸ਼ਾ ਚਾਲਕ ਦੀ ਮੌਤ ਹੋ ਗਈ । ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਮਿ੍ਤਕ ਦੇ ਭਰਾ ਹੰਸਾ ਸਿੰਘ ਵਾਸੀ ਕਿੱਲਿਆਂਵਾਲੀ ਨੇ ਦੱਸਿਆ ਕਿ ਉਹ ਡੇਅਰੀ 'ਤੇ ਦੁੱਧ ਪਾ ਕੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ ਅਤੇ ਉਸ ਦੇ ਅੱਗੇ ਉਸ ਦਾ ਵੱਡਾ ਭਰਾ ਸੁਖਦੇਵ ਸਿੰਘ, ਵਾਸੀ ਕਿੱਲਿਆਂਵਾਲੀ ਰਿਕਸ਼ੇ 'ਤੇ ਸਵਾਰ ਹੋ ਕੇ ਜਾ ਰਿਹਾ ਸੀ, ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਰਿਕਸ਼ੇ ਨੂੰ ਪਿੱਛੋਂ ਫ਼ੇਟ ਮਾਰ ਦਿੱਤੀ, ਜਿਸ ਨਾਲ ਉਸ ਦੇ ਕਾਫ਼ੀ ਸੱਟਾਂ ਲੱਗੀਆਂ ਤੇ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਲੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਿ੍ਤਕ ਦੇ ਭਰਾ ਦੇ ਬਿਆਨ 'ਤੇ ਮੁਕੱਦਮਾ ਨੰਬਰ 244 ਧਾਰਾ 304ਏ, 279, 427 ਹਿੰ: ਦੰ: ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।