District NewsMalout News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ 8 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋੰ 8 ਮਈ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ.ਦਫ਼ਤਰ ਸੇਵਾ ਕੇਂਦਰ ਦੇ ਉੱਪਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 8:30 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਏਂਜਲ ਵਨ ਕੰਪਨੀ ਵੱਲੋਂ ਫੀਲਡ ਸੇਲਜ਼ ਅਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਕੈਂਪ ਵਿੱਚ 10ਵੀਂ, 12ਵੀਂ, ਗ੍ਰੈਜੂਏਟ ਪਾਸ ਲੜਕੇ/ਲੜਕੀਆਂ ਭਾਗ ਲੈ ਸਕਦੇ ਹਨ। ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣਾ (RESUME) ਅਤੇ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ। ਪਲੇਸਮੈਂਟ ਕੈਂਪ ਸੰਬੰਧੀ ਵਧੇਰੇ ਜਾਣਕਾਰੀ ਲਈ ਹੈੱਲਪਲਾਈਨ ਨੰਬਰ 98885-62317, 01633-262317, 97292-10975 ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button