ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਐਂਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ
ਮਲੋਟ: ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਐਂਤਵਾਰ ਨੂੰ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸੰਤ ਬਾਬਾ ਬਲਜੀਤ ਸਿੰਘ ਨੇ ਕਿਹਾ ਕਿ ਸੰਗਤ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਸਾਡੇ ਗੁਰੂਆਂ ਨੇ ਸਾਨੂੰ ਦੁਨੀਆ ਦੀ ਸੱਭ ਤੋਂ ਵਿਲੱਖਣ ਗੁਰਬਾਣੀ ਦੇ ਲੜ ਲਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵਿਦੇਸ਼ਾਂ ਵਿੱਚ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਾਕੀ ਧਰਮਾਂ ਤੋਂ ਸੱਭ ਤੋਂ ਮੋਹਰੀ ਸਥਾਨ ਦਿੱਤਾ ਜਾ ਰਿਹਾ ਹੈ ਉੱਥੇ ਹੀ ਗੋਰੇ ਲੋਕ ਵੀਅੰਮ੍ਰਿਤਧਾਰੀ ਹੋ ਕੇ ਗੁਰੂ ਦੇ ਲੜ ਲੱਗ ਰਹੇ ਹਨ।
ਸੰਤ ਬਾਬਾ ਬਲਜੀਤ ਸਿੰਘ ਨੇ ਕਿਹਾ ਕਿ ਅਫਸੋਸ ਅੱਜ ਸਾਡੇ ਆਪਣੇ ਹੀ ਪਿੰਡਾਂ ਸ਼ਹਿਰਾਂ ਵਿੱਚ ਮਾਈ ਭਾਈ ਛੋਟੀ ਮੋਟੀ ਗੱਲ ਤੇ ਥਿੜਕ ਜਾਂਦੇ ਹਨ। ਉਨ੍ਹਾਂ ਸਮੂਹ ਸੰਗਤ ਨੂੰ ਇੱਕ ਗੁਰ ਸ਼ਬਦ ਗੁਰੂ ਦੇ ਲੜ ਲੱਗਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਹੈਪੀ, ਡਾ. ਸ਼ਮਿੰਦਰ ਸਿੰਘ, ਸੁਰਿੰਦਰ ਸਿੰਘ ਬੱਗਾ, ਹਰਭੇਜ ਸਿੰਘ ਘੈਂਟ, ਐਡਵੋਕੇਟ ਮਨਪ੍ਰੀਤ ਰੰਧਾਵਾ, ਭਾਈ ਜਗਮੀਤ ਸਿੰਘ ਖਾਲਸਾ, ਜੱਜ ਪਾਲ, ਭਾਈ ਜਗਜੀਤ ਸਿੰਘ ਅਬੁੱਲ ਖੁਰਾਣਾ ਅਤੇ ਭਾਈ ਜਗਮੀਤ ਸਿੰਘ ਗ੍ਰੰਥੀ ਸਿੰਘ ਆਦਿ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਿਰ ਸੀ। Author: Malout Live