ਸਾਂਝ ਕੇਂਦਰ ਸਬ-ਡਵੀਜਨ ਮਲੋਟ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸੈਮੀਨਾਰ
ਮਲੋਟ : ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਡ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਉਪ-ਕਪਤਾਨ ਪੁਲਿਸ ਮਲੋਟ ਸ਼੍ਰੀ ਪਵਨਜੀਤ ਚੌਧਰੀ ਪੀ.ਪੀ.ਐੱਸ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਸਬ-ਡਵੀਜਨ ਮਲੋਟ ਵੱਲੋਂ ਅੱਜ ਮਿਤੀ 09-07-2024 ਨੂੰ ਸਾਂਝ ਸੇਵਾਵਾਂ ਬਾਰੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮਲੋਟ ਵਿਖੇ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਪਬਲਿਕ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਇਆ ਅਤੇ ਨਸ਼ਾ ਵੇਚਣ ਵਾਲੇ ਦੀ ਸੂਚਨਾ ਪੁਲਿਸ ਹੈੱਲਪਲਾਈਨ 8054942100 ਤੇ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਬਲਿਕ ਨੂੰ ਨਸ਼ਾ ਵਿਰੋਧੀ ਪੰਫਲੇਟ ਵੰਡ ਕੇ ਪਬਲਿਕ ਤੋਂ ਨਸ਼ੇ ਦੇ ਖਾਤਮੇ ਲਈ ਸਹਿਯੋਗ ਦੀ ਮੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਹਿਯੋਗ ਕਰਨ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। Author : Malout Live