ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਮਾਜਿਕ ਸੁਰੱਖਿਆ ਅਤੇ ਇਸਤਰੀ  ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸਾ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਫਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇ ਪੰਜਾਬ ਪੁਲਿਸ  ਅਤੇ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਸੰਸਥਾ ਦੀ ਸਹਾਇਤਾ ਨਾਲ 30 ਫੁੱਟੀ ਰੋੜ ਤੇ ਸਥਿਤ ਗ੍ਰੈ. ਜੇ ਇੰਸਟੀਟਿਊਟ ਵਿਖੇ ਬੀਤੇ ਦਿਨੀਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੀ ਨਵੀਨ ਗਡਵਾਲ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਐੱਸ.ਐੱਚ.ਓ ਵਰੁਣ ਮੱਟੂ, ਬੱਸ ਅੱਡਾ ਚੌਂਕੀ ਇੰਚਾਰਜ ਹਰਜੀਤ ਸਿੰਘ, ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਨਸ਼ਾ ਛਡਾਓ ਅਵੇਅਰਨੈੱਸ  ਟੀਮ  ਦੇ ਮੁੱਖੀ ਗੁਰਜੰਟ ਸਿੰਘ ਜਟਾਣਾ ਅਤੇ ਹਰਿਮੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਇੰਸਟੀਟਿਊਟ ਦੇ ਮੁੱਖੀ  ਪਰਾਗ ਗਰਗ ਅਤੇ ਸ਼੍ਰੀ ਮੋਹਿਤ ਕੁਮਾਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ।

ਇਸ ਦੌਰਾਨ ਸ੍ਰੀ ਗੜਵਾਲ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਨ ਤੋਂ ਖੁੱਦ ਵੀ ਬਚਣਾ ਚਾਹੀਦਾ ਹੈ ਅਤੇ ਆਪਣੇ ਮਿੱਤਰ, ਪਰਿਵਾਰਿਕ ਮੈਂਬਰਾਂ ਨੂੰ ਵੀ ਇਸ ਤੋਂ ਬਚਾਉਣਾ ਚਾਹੀਦਾ ਹੈ। ਐੱਸ.ਐੱਚ.ਓ ਵਰੁਣ ਮੱਟੂ ਨੇ ਦੱਸਿਆ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਦਿਨ-ਰਾਤ ਨਸ਼ੇ ਦੇ ਸੌਦਾਗਰਾਂ ਨੂੰ ਫੜ੍ਹ ਕੇ ਓਹਨਾਂ ਤੇ ਵੱਡੇ ਪੱਧਰ ਤੇ ਕਾਰਵਾਈ ਕਰ ਰਹੀ ਹੈ, ਜੇਕਰ ਤੁਹਾਡੀ ਨਿਗ੍ਹਾਂ ਵਿੱਚ ਵੀ ਕੋਈ ਨਸ਼ੇ ਦਾ ਮਾੜਾ ਕੰਮ ਕਰ ਰਿਹਾ ਹੈ ਤਾਂ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ ਅਤੇ ਤੁਹਾਡਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਗੁਰਜੰਟ ਸਿੰਘ ਜਟਾਣਾ ਏ.ਐੱਸ.ਆਈ ਨੇ ਸੰਬੋਧਨ ਕਰਦਿਆਂ ਬੱਚਿਆਂ ਨੂੰ ਦੱਸਿਆ ਕਿ ਜੇਕਰ ਨਸ਼ੇ ਦੇ ਸੰਬੰਧ ਵਿੱਚ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਨੇੜੇ ਦੇ ਕਿਸੇ ਵੀ ਥਾਣੇ ਜਾਂ ਚੌਂਕੀ ਵਿੱਚ ਜਾ ਕੇ ਇਤਲਾਹ ਕਰ ਸਕਦੇ ਹਨ ਜਾਂ ਹੈਲਪਲਾਈਨ ਨੰਬਰ 181,112  ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵੱਲੋਂ ਬੱਚਿਆਂ ਤੋਂ ਆਪਣੇ ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਆਪਣੀ ਯੋਗਤਾ ਅਨੁਸਾਰ ਹਰ ਸੰਭਵ ਯਤਨ ਕਰਨ ਦੀ ਸਹੁੰ ਚੁੱਕਵਾਈ ਗਈ। Author: Malout Live