ਨਰਸਿੰਗ ਕਾਲਜ਼ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਲਈ ਕੀਤਾ ਗਿਆ ਸੈਮੀਨਾਰ ਦਾ ਅਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਸ਼੍ਰੀ ਰਾਜ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਅੱਜ ਸ਼੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ-ਸੀ.ਜੇ.ਐੱਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਸਹਿਯੋਗ ਨਾਲ ਸੈਂਟ ਸਹਾਰਾ ਇੰਸਟੀਚਿਊਟ ਆਫ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਪਾਕਸੋ ਐਕਟ/ਨਾਲਸਾ ਵਿਕਟਿਮ/ਪੰਜਾਬ ਵਿਕਟਿਮ ਸਕੀਮ

ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਕਾਨੂੰਨੀ ਸਹਾਇਤਾ ਸਕੀਮ ਸੰਬੰਧੀ ਵੀ ਦੱਸਿਆ ਗਿਆ। ਇਸ ਤੋਂ ਬਾਅਦ ਬਾਲ ਸੁਰੱਖਿਆ ਯੂਨਿਟ ਦੀ ਟੀਮ ਦੇ ਪੁਲਿਸ ਅਫਸਰ ਵੱਲੋਂ ਇਹਨਾ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ ਗਿਆ। ਇਸ ਮੌਕੇ ਸ਼ਿਵਾਨੀ ਨਾਗਪਾਲ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੀ ਕਾਨੂੰਨੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਪ੍ਰਚਾਰ ਸਮੱਗਰੀ ਵੰਡੀ ਗਈ। ਕਾਲਜ ਦੇ ਪ੍ਰਿੰਸੀਪਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live