ਡੀ.ਏ.ਵੀ ਕਾਲਜ, ਮਲੋਟ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਕੀਤਾ ਗਿਆ ਆਗਾਜ਼

ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਐੱਨ.ਐੱਸ.ਐੱਸ ਯੂਨਿਟ ਦੇ ਅਫ਼ਸਰਾਂ, ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 23 ਦਸੰਬਰ 2023 ਤੋਂ ਮਿਤੀ 29 ਦਸੰਬਰ 2023 ਤੱਕ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਆਗਾਜ਼ ਕੀਤਾ ਗਿਆ। ਸਭ ਤੋਂ ਪਹਿਲਾਂ ਡਾ. ਜਸਬੀਰ ਕੌਰ ਨੇ ਐੱਨ.ਐੱਸ.ਐੱਸ ਬਾਰੇ ਵਲੰਟੀਅਰਾਂ ਨੂੰ ਜਾਗਰੂਕ ਕੀਤਾ, ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ 1969 ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਸ਼ੁਰੂ ਹੋਈ ਸੀ ਅਤੇ ਅੱਜ ਦੇ ਸਮੇਂ ਲੱਖਾਂ ਵਿਦਿਆਰਥੀ ਇਸ ਨਾਲ ਜੁੜ ਚੁੱਕੇ ਹਨ। ਕੈਂਪ ਦੀ ਸ਼ੁਰੂਆਤ ਡੀ.ਏ.ਵੀ ਗਾਣ ਨਾਲ ਕੀਤੀ ਗਈ।

ਇਸ ਦੇ ਨਾਲ ਹੀ ਲਕਸ਼ੇ ਗਾਨ ਵੀ ਪ੍ਰਸਤੁੱਤ ਕੀਤਾ ਗਿਆ। ਇਸ ਤੋਂ ਬਾਅਦ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਵੱਲੋਂ ਵਲੰਟੀਅਰਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਡੀਨ ਅਕਾਦਮਿਕ ਸ਼੍ਰੀ ਸੁਦੇਸ਼ ਗਰੋਵਰ ਨੇ ਵੀ ਵਲੰਟੀਅਰਾਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨੂੰ ਐੱਨ.ਐੱਸ.ਐੱਸ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸ਼੍ਰੀ ਦੀਪਕ ਅਗਰਵਾਲ, ਸ਼੍ਰੀ ਅਨਿਲ ਕੁਮਾਰ, ਮੈਡਮ ਭੁਪਿੰਦਰ ਕੌਰ, ਮੈਡਮ ਦੀਪਾਲੀ, ਮੈਡਮ ਕੋਮਲ ਜੱਗਾ, ਮੈਡਮ ਕੋਮਲ ਗੱਖੜ, ਮੈਡਮ ਵੰਦਨਾ ਅਤੇ ਮੈਡਮ ਚੰਚਲ ਵੀ ਹਾਜ਼ਿਰ ਸਨ। Author: Malout Live