District NewsMalout News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜੀ ਵਿਸ਼ਿਆ ਦਾ ਮੇਲਾ ਲਗਾਇਆ

ਮਲੋਟ: ਬੀਤੇ ਦਿਨ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾ ਤਹਿਤ ਜਿਲ੍ਹਾ ਸਿੱਖਿਆ ਅਫਸਰ ( ਸੈ.ਸਿ ) ਸ਼੍ਰੀ ਮਲਕੀਤ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਦੀ ਅਗਵਾਈ ਹੇਠ ਸਰਕਾਰੀ ਸਕੂਲ ਡੱਬਵਾਲੀ ਢਾਬ ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜੀ ਵਿਸ਼ਿਆ ਦਾ ਮੇਲਾ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਸ਼੍ਰੀਮਤੀ ਰਿੰਪਲ ਕਤਿਆਲ ਸ਼੍ਰੀਮਤੀ ਨਿਰਮਲਜੀਤ ਕੌਰ, ਸ਼੍ਰੀ ਰੋਸ਼ਨ ਲਾਲ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਵਰਕਿੰਗ

ਅਤੇ ਨਾਨ ਵਰਕਿੰਗ ਮਾਡਲ, ਫਲੈਸ਼ ਕਾਰਡ ਅਤੇ ਚਾਰਟਾਂ ਦੀ ਪ੍ਰਦਰਸ਼ਨੀ ਲਗਾਈ ਗਈ। ਮੇਲੇ ਦੌਰਾਨ ਵਿਦਿਆਰਥੀਆਂ ਵੱਲੋਂ ਸੂਰਜੀ ਪਰਿਵਾਰ ਅਤੇ ਪੰਜਾਬ ਦੇ ਦਰਿਆਵਾਂ ਤੇ ਰੋਲ ਪਲੇਅ ਐਕਟੀਵਿਟੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਸਮਾਜਿਕ ਵਿਗਿਆਨ ਵਿਸ਼ੇ ਦੇ ਡੀ.ਐੱਮ ਸ. ਗੁਰਮੇਲ ਸਿੰਘ ਸੱਗੂ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਭਗਵਾਨਪੁਰਾ ਸ. ਹਰਵਿੰਦਰ ਸਿੰਘ ਸੀਚਾ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੁਆਰਾ ਪੁੱਛੇ ਗਏ ਪ੍ਰਸ਼ਨਾਂ ਦੇ ਵਿਦਿਆਰਥੀਆਂ ਨੇ ਬੜੇ ਬੇਬਾਕ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਜਵਾਬ ਦਿੱਤੇ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Author: Malout Live

Leave a Reply

Your email address will not be published. Required fields are marked *

Back to top button