ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿਚ ਚਲਾਇਆ ਜਾਵੇਗਾ ਵਿਸ਼ੇਸ਼ ਬਰੈੱਸਟ ਕੈਂਸਰ ਜਾਂਚ ਪ੍ਰੋਜੈਕਟ: ਡਾ. ਰੀਟਾ ਬਾਲਾ ਸਿਵਲ ਸਰਜਨ
ਮਲੋਟ: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰਨ ਰਹੀ ਹੈ। ਇਸ ਸੰਬੰਧ ਵਿੱਚ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਯਤਨਾ ਸਦਕਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਛਾਤੀ ਦੇ ਕੈਂਸਰ ਦੀ ਜਲਦੀ ਪਹਿਚਾਣ ਸੰਬੰਧੀ ਵਿਸ਼ੇਸ਼ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਟਰੇਨਿੰਗ ਵਰਕਸ਼ਾਪ ਲਗਾਈ ਗਈ, ਜਿਸ ਵਿਚ ਜਿਲ੍ਹੇ ਦੇ ਸਮੂਹ SMO, ਪ੍ਰੋਗਰਾਮ ਅਫਸਰਾਂ, B.E.E, B.S.A ਅਤੇ ਕਮਿਊਨਟੀ ਹੈਲਥ ਅਫਸਰਾਂ ਨੇ ਭਾਗ ਲਿਆ। ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਰੈੱਸਟ ਕੈਂਸਰ ਜਾਂਚ ਪ੍ਰੋਜੈਕਟ ਲਈ ਚੁਣਿਆ ਗਿਆ ਹੈ। ਇਸ ਪ੍ਰੋਜੈਕਟ ਅਧੀਨ ਕੰਮਿਊਨਟੀ ਹੈਲਥ ਅਫਸਰ, ਮਲਟੀਪਰਪਜ਼ ਹੈਲਥ ਵਰਕਾਰ ਫੀਮੇਲ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਅਤੇ ਕੈਂਪ ਲਗਾ ਕੇ ਸਾਰੇ ਜਿਲ੍ਹੇ ਵਿੱਚ ਔਰਤਾਂ ਨੂੰ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਸ਼ੱਕੀ ਕੇਸਾਂ ਦੀ ਪਛਾਣ ਕੀਤੀ ਜਾਵੇਗੀ। ਇਨ੍ਹਾ ਸ਼ੱਕੀ ਕੇਸਾਂ ਦਾ ਡਾਟਾ ਤਿਆਰ ਕਰਕੇ ਜਿਲ੍ਹੇ ਵਿਚ ਵੱਖ-ਵੱਖ ਸੰਸਥਾਵਾਂ ਵਿੱਚ ਵਿਸ਼ੇਸ਼ ਕੈਂਸਰ ਜਾਂਚ ਕੈਂਪ ਲਗਾਏ ਜਾਣਗੇ
ਜਿੱਥੇ ਏ.ਐੱਲ ਡਿਜੀਟਲ ਰਾਹੀਂ ਛਾਤੀ ਦੇ ਕੈਂਸਰ ਦੀ ਸਕਰੀਨਿੰਗ ਜਾਂਚ ਕੀਤੀ ਜਾਵੇਗੀ ਅਤੇ ਪਾਜ਼ੀਟਿਵ ਮਰੀਜਾਂ ਦੇ ਮੌਕੇ ਤੇ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ ਰਿਕਾਰਡ ਤਿਆਰ ਕਰਕੇ ਨੇੜੇ ਦੀ ਕੈਂਸਰ ਇਲਾਜ ਸੰਸਥਾ ਵਿਖੇ ਰੈੱਫਰ ਕੀਤਾ ਜਾਵੇਗਾ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕਰਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਇਸ ਮੌਕੇ ਸ਼੍ਰੀਮਤੀ ਤਰਨਜੀਤ ਕੌਰ ਪ੍ਰੋਜੈਕਟ ਹੈੱਡ ਬਰੈੱਸਟ ਸਕਰੀਨਿੰਗ ਪ੍ਰੋਜੈਕਟ ਨੇ ਕਿਹਾ ਕਿ ਕੈਂਸਰ ਦੀ ਬਿਮਾਰੀ ਪ੍ਰਤੀ ਸਮੇਂ ਸਿਰ ਜਾਗਰੂਕ ਹੋ ਕੇ ਹੀ ਇਸ ਤੇ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਪੂਰਨ ਇਲਾਜ ਕਰਵਾਇਆ ਜਾ ਸਕਦਾ ਹੈ। ਉਹਨਾ ਕਿਹਾ ਕਿ ਜੇਕਰ ਛਾਤੀ ਵਿੱਚ ਗਿਲਟੀ, ਨਿਪਲ ਦਾ ਅੰਦਰ ਧਸਣਾ, ਨਿੱਪਲ ਵਿੱਚੋਂ ਖੂਨ ਮਿਲਿਆ ਮਵਾਦ ਵਗਣਾ, ਲਗਾਤਾਰ ਖੰਘ ਅਤੇ ਅਵਾਜ਼ ਵਿੱਚ ਭਾਰੀਪਣ, ਮਹਾਂਵਾਰੀ ਤੋਂ ਇਲਾਵਾ ਖੂਨ ਆਉਣਾ, ਮੂੰਹ ਵਿਚਲੇ ਛਾਲੇ ਠੀਕ ਨਾ ਹੋਣ, ਭੁੱਖ ਦਾ ਘੱਟ ਲੱਗਣਾ, ਬਿਨ੍ਹਾਂ ਕਾਰਣ ਭਾਰ ਦਾ ਘੱਟ ਜਾਣ, ਸਰੀਰ ਦੇ ਕਿਸੇ ਵੀ ਭਾਗ ਵਿੱਚ ਗਿਲਟੀ ਹੇਵੇ, ਸੰਭੋਗ ਤੋਂ ਬਾਅਦ ਖੂਨ ਆਉਣਾ, ਗੁਪਤ ਅੰਗ ਵਿੱਚੋਂ ਪੀਕ ਵਗੇ ਤਾਂ ਮਾਹਿਰ ਡਾਕਟਰ ਤੋਂ ਸਲਾਹ ਲੈਣੀ ਚਾਹੀਦੀ ਹੈ। ਜਿਸ ਵਿਚ ਸ਼ੱਕੀ ਮਰੀਜਾ ਦੇ ਸਕਰੀਨਿੰਗ ਮੁਫਤ ਕੀਤੇ ਜਾਣਗੇ। ਇਸ ਮੌਕੇ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸੀ। Author: Malout Live