ਜੱਚਾ-ਬੱਚਾ ਦੀ ਦੇਖਭਾਲ ਲਈ ਸਿਹਤ ਵਿਭਾਗ ਵੱਲੋਂ ਕੀਤਾ ਜਾਂਦਾ ਵਿਸ਼ੇਸ਼ ਕੈਂਪ ਦਾ ਆਯੋਜਨ – ਡਾ. ਤੇਜਵੰਤ ਸਿੰਘ ਢਿੱਲੋਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੋਕਾਂ ਦੀ ਸਿਹਤ ਪੱਧਰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਜਿਸ ਤਹਿਤ ਪੀ.ਐੱਮ.ਐੱਸ.ਐੱਮ.ਏ ਅਭਿਆਨ ਤਹਿਤ ਹਰ ਮਹੀਨੇ ਦੀ ਮਿਤੀ 9 ਅਤੇ 23 ਨੂੰ ਜੱਚਾ-ਬੱਚਾ ਦੀ ਵਿਸ਼ੇਸ਼ ਦੇਖਭਾਲ ਲਈ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਮੁਫਤ ਸਿਹਤ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹ ਸੀ.ਐੱਚ.ਸੀ ਅਤੇ ਐੱਸ.ਡੀ.ਐੱਚ ਆਦਿ ਵਿੱਚ ਕੈਂਪ ਲਗਾਏ ਗਏ। ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਆਪਣੀ ਵਿਸ਼ੇਸ਼ ਦੇਖਭਾਲ ਕਰਨੀ ਚਾਹੀਦੀ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਬਲੱਡ ਪ੍ਰੈਸ਼ਰ, ਆਇਰਨ, ਕੈਲਸ਼ੀਅਮ ਦੀ ਜਾਂਚ ਕੀਤੀ ਗਈ ਅਤੇ ਸਮੇਂ ਸਿਰ ਡਾਕਟਰੀ ਜਾਂਚ ਕਰਾਉਣ ਦੀ ਸਲਾਹ ਦਿੱਤੀ ਗਈ। ਹਰ ਇੱਕ ਗਰਭਵਤੀ ਔਰਤ ਨੂੰ ਗਰਭ ਦੌਰਾਨ ਘੱਟੋਂ-ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ-ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ ਅਤੇ ਅਗੇਤੇ ਪ੍ਰਬੰਧ ਕਰ ਲਏ ਜਾਂਦੇ ਹਨ। ਉਨ੍ਹਾਂ ਮਾਵਾਂ ਨੂੰ ਜਾਗਰੂਕ ਮਾਂ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਨੂੰ ਗਰਭ ਦੌਰਾਨ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸੰਤੁਲਿਤ ਖੁਰਾਕ ਖਾਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਬਜ਼ਾਰੂ ਖਾਣ-ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਮਾਂ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਵੇਗੀ ਤਾਂ ਹੀ ਉਹ ਇਕ ਤੰਦਰੁਸਤ ਬੱਚੇ ਨੂੰ ਜਨਮ ਦੇਵੇਗੀ। ਇਸ ਲਈ ਮਾਂਵਾਂ ਵਾਸਤੇ ਸਿਹਤ ਸਿੱਖਿਆ ਵੱਲ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਗਰਭ ਦੌਰਾਨ ਹੋਣ ਵਾਲੀਆਂ ਮੁਸ਼ਕਿਲਾਂ ਤੋਂ ਬਚਿਆ ਜਾ ਸਕੇ। Author : Malout Live