ਇੰਤਕਾਲਾਂ ਦੇ ਨਿਪਟਾਰੇ ਲਈ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਖੇ ਲੱਗੇਗਾ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਤਕਾਲਾਂ ਦੇ ਨਿਪਟਾਰੇ ਲਈ 6 ਜਨਵਰੀ 2024 ਨੂੰ ਜਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਮੱਦੇਨਜ਼ਰ ਜਿਲ੍ਹੇ ਦੀਆਂ ਤਹਿਸੀਲਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੇ ਨਾਲ-ਨਾਲ ਸਬ-ਤਹਿਸੀਲਾਂ ਬਰੀਵਾਲਾ, ਲੱਖੇਵਾਲੀ, ਲੰਬੀ ਅਤੇ ਦੋਦਾ ਵਿਖੇ 6 ਜਨਵਰੀ 2024 ਨੂੰ ਕੈਂਪ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਕੈਂਪ ਸੰਬੰਧਿਤ ਤਹਿਸੀਲਾਂ ਅਤੇ ਸਬ- ਤਹਿਸੀਲਾਂ ਵਿਖੇ ਆਪੋ ਆਪਣੇ ਦਫ਼ਤਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਰੂਰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। Author: Malout Live