ਮਾਨਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੋਕ ਅਦਾਲਤ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਲਗਾਈ ਜਾ ਰਹੀ ਹੈ।

ਇਸ ਸਪੈਸ਼ਲ ਲੋਕ ਅਦਾਲਤ ਵਿੱਚ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਂਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਿਤ ਮੁੱਦੇ, ਮੌਰਟਰੀਜ਼ ਨਾਲ ਸੰਬੰਧਿਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਰਕਮ ਵਸੂਲੀ ਸੰਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸੰਬੰਧਿਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸੰਬੰਧਿਤ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633-261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। Author : Malout Live