ਸਿਹਤ ਵਿਭਾਗ ਵੱਲੋਂ ਨਵ ਜਨਮੇ ਬੱਚੇ ਦੀ ਸਿਹਤ ਸੰਭਾਲ ਸੰਬੰਧੀ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਸਪਤਾਹ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਨਵ-ਜਨਮੇ ਬੱਚੇ ਦੀ ਸਾਂਭ ਸੰਭਾਲ ਸੰਬੰਧੀ ਵਿਸ਼ੇਸ਼ ਸਪਤਾਹ ਮਿਤੀ 15 ਨਵੰਬਰ ਤੋਂ 21 ਨਵੰਬਰ 2023 ਤੱਕ ਮਨਾਇਆ ਗਿਆ। ਜਿਸ ਤਹਿਤ ਸਾਰੀਆਂ ਸਿਹਤ ਸੰਸਥਾਵਾਂ,ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਕੇ ਲੋਕਾਂ ਨੂੰ ਨਵ-ਜਨਮੇਂ ਬੱਚਿਆਂ ਦੀ ਸਿਹਤ ਸੰਭਾਲ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਅਤੇ ਘਰ-ਘਰ ਜਾ ਕੇ ਹਰ ਥਾਂ ਉੱਪਰ ਨਵਜਾਤ ਬੱਚੇ ਦੀ ਸਾਂਭ-ਸੰਭਾਲ ਦੀ ਗੁਣਵੱਤਾ, ਉਤਮਤਾ ਅਤੇ ਪਵਿੱਤਰਤਾ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਬੱਚੇ ਨੂੰ ਜਨਮ ਦੇ ਤੁਰੰਤ ਬਾਅਦ ਮਾਂ ਦਾ ਪਹਿਲਾ ਗਾੜਾ ਪੀਲਾ ਦੁੱਧ ਪਿਲਾਉਣਾ ਜ਼ਰੂਰੀ ਹੈ ਕਿਉਕਿ ਮਾਂ ਦੇ ਪਹਿਲੇ ਦੁੱਧ ਤੋਂ ਬੱਚੇ ਨੂੰ ਬਿਮਾਰੀਆ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਬੱਚੇ ਨੂੰ ਪਹਿਲੇ 6 ਮਹੀਨਿਆ ਤੱਕ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਅਤੇ ਇਸ ਤੋ ਬਾਅਦ ਮਾਂ ਦੇ ਦੁੱਧ ਦੇ ਨਾਲ-ਨਾਲ ਪੋਸ਼ਟਿਕ ਅਹਾਰ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਇਹ ਖੁਰਾਕ ਉਮਰ ਦੀ ਹਿਸਾਬ ਨਾਲ ਹੋਲੀ-ਹੋਲੀ ਵਧਾਈ ਜਾਵੇ, ਜਿਸ ਨਾਲ ਬੱਚਾ ਸਿਹਤਮੰਦ ਬਣਿਆ ਰਹਿ ਸਕੇ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਅਫਸਰ, ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐੱਮ ਹਾਜ਼ਿਰ ਸਨ। Author: Malout Live