ਡੀ.ਏ.ਵੀ ਕਾਲਜ, ਮਲੋਟ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਤੀਜੇ ਦਿਨ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਮਲੋਟ: ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਤੀਜੇ ਦਿਨ ਮਿਤੀ 25 ਦਸੰਬਰ 2023 ਨੂੰ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਰਿਸੋਰਸ ਪਰਸਨ ਦੇ ਤੌਰ ਤੇ ਸ਼੍ਰੀ ਗੌਰਵ ਭਠੇਜਾ ਨੇ ਸ਼ਿਰਕਤ ਕੀਤੀ। ਸ਼੍ਰੀ ਗੌਰਵ ਭਠੇਜਾ ਬਾਰੇ ਰਸਮੀ ਜਾਣ-ਪਛਾਣ ਕਰਵਾਉਂਦਿਆਂ ਐੱਨ.ਐੱਸ.ਐੱਸ ਯੂਨਿਟ ਦੇ ਅਫ਼ਸਰ ਡਾ. ਜਸਬੀਰ ਕੌਰ ਨੇ ਦੱਸਿਆ ਕਿ ਉਹ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਹੋਣ ਦੇ ਨਾਲ-ਨਾਲ ਨਾਟਕ ਕਲਾ ਦੇ ਨਿਰਦੇਸ਼ਕ ਵੀ ਹਨ, ਜਿਹੜੇ ਕਿ ਹਰ ਸਾਲ ਕਿਸੇ ਨਾ ਕਿਸੇ ਵਿਸ਼ੇ ਤੇ ਨਾਟਕ ਖਿਡਾਉਂਦੇ ਹਨ। ਇਨ੍ਹਾਂ ਨੂੰ ਯੂਨੀਵਰਸਿਟੀ ਕਲਰ ਅਤੇ ਬੈਸਟ ਕਲਾਕਾਰ ਦਾ ਖ਼ਿਤਾਬ ਵੀ ਮਿਲ ਚੁੱਕਾ ਹੈ। ਸੱਭ ਤੋਂ ਪਹਿਲਾਂ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ।

ਇਸ ਤੋਂ ਬਾਅਦ ਸ਼੍ਰੀ ਗੌਰਵ ਭਠੇਜਾ ਨੇ ਮੰਚ ਤੇ ਆ ਕੇ ਨਾਟਕ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਆਪਣੇ ਤਜ਼ਰਬੇ ਵਲੰਟੀਅਰਜ਼ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਰੰਗ-ਮੰਚ ਉਨ੍ਹਾਂ ਲਈ ਸ਼ੌੰਕ ਹੈ। ਉਨ੍ਹਾਂ ਨੇ ਯੋਗ ਦੀਆਂ ਕਈ ਮੁਦਰਾਵਾਂ ਜਿਵੇਂ ਕਿ ਓਮ, ਆ, ਈ, ਊ ਆਦਿ ਵਿਦਿਆਰਥੀਆਂ ਨੂੰ ਸਿਖਾਇਆ ਅਤੇ ਰੰਗ-ਮੰਚ ਦੇ ਬੇਸਿਕ ਗੁਣਾਂ ਨੂੰ ਵੀ ਸਿਖਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਾਟਕੀ ਰੰਗ-ਮੰਚ ਦੀ ਕਲਾ ਤੋਂ ਜਾਣੂੰ ਕਰਵਾਇਆ ਅਤੇ ਜਿਸਦਾ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਵਰਕਸ਼ਾਪ ਦਾ ਆਨੰਦ ਮਾਣਿਆ। ਇਸ ਤੋਂ ਇਲਾਵਾ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਲੰਟੀਅਰਜ਼ ਨੂੰ ਇਨਾਮ ਵੀ ਦਿੱਤੇ ਗਏ। ਅਖੀਰ ਵਿੱਚ ਮੁੱਖ ਮਹਿਮਾਨ ਨੂੰ ਮੋਮੈਂਟੋ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁੱਖੀ ਮੈਡਮ ਰਿੰਪੂ ਭਠੇਜਾ ਅਤੇ ਮੈਡਮ ਕੋਮਲ ਵੀ ਹਾਜ਼ਿਰ ਸਨ। Author: Malout Live