ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਦੇ ਵਿਦਿਆਰਥੀ ਨੇ ਸਟੇਟ ਪੱਧਰ ਤੇ ਜਲੰਧਰ ਵਿਖੇ ਹੋਏ ਖੇਡ ਮਕਾਬਲੇ ਵਿੱਚ ਪੂਰੇ ਪੰਜਾਬ ਵਿੱਚੋਂ ਕੀਤਾ ਦੂਜਾ ਸਥਾਨ ਹਾਸਿਲ

ਮਲੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਡੱਬਵਾਲੀ ਢਾਬ ਦੇ ਵਿਦਿਆਰਥੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸਟੇਟ ਪੱਧਰ ਤੇ ਜਲੰਧਰ ਵਿਖੇ ਹੋਏ ਖੇਡ ਮੁਕਾਬਲਿਆਂ ਅਧੀਨ 600 ਮੀਟਰ ਦੌੜ, ਉਮਰ ਗਰੁੱਪ ਅੰਡਰ-14 ਵਿੱਚ ਸਹਿਜ਼ਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰੇ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਨੇ ਦੱਸਿਆ ਕਿ

ਇਸ ਵਿਦਿਆਰਥੀ ਨੇ ਸਕੂਲੀ ਖੇਡਾਂ ਵਿੱਚ ਜਿਲ੍ਹਾ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਟੇਟ ਪੱਧਰ ਦੇ ਮੁਕਾਬਲੇ ਲਈ ਕੁਆਲੀਫਾਈ ਕੀਤਾ ਹੈ। ਇਸ ਸ਼ਾਨਦਾਰ ਸਫਲਤਾ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਅਤੇ ਸਮੂਹ ਸਟਾਫ ਵੱਲੋਂ ਟਰਾਫੀ ਅਤੇ ਨਗਦ ਇਨਾਮ ਦੇ ਕੇ ਵਿਦਿਆਰਥੀ ਦੀ ਹੌਂਸਲਾ ਅਫਜਾਈ ਕੀਤੀ ਅਤੇ ਭਵਿੱਖ ਵਿੱਚ ਹੋਣ ਜਾ ਰਹੇ ਖੇਡ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। Author: Malout Live