District NewsMalout News

ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਹਾਸਿਲ ਕੀਤਾ ਪਹਿਲਾ ਸਥਾਨ

ਮਲੋਟ: ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਪਿੰਡ ਦਾਨੇਵਾਲਾ ਵਿਖੇ ਗੁਰਸ਼ਬਦ ਪ੍ਰਚਾਰ ਸੁਸਾਇਟੀ (ਮਲੋਟ) ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਬਾਣੀ ਕੰਠ ਮੁਕਾਬਲਾ ਅਤੇ ਕੀਰਤਨ ਦਰਬਾਰ ਬੀਤੇ ਦਿਨੀਂ ਕਰਵਾਏ ਗਏ। ਜਿਸ ਵਿੱਚ ਸੀਨੀਅਰ ਵਰਗ ਵਿੱਚ ਜੀ. ਟੀ. ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਸ. ਛਿੰਦਰ ਸਿੰਘ ਨੇ ਭਾਗ ਲਿਆ ਅਤੇ

ਪਹਿਲਾ ਸਥਾਨ ਹਾਸਿਲ ਕਰਕੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ। ਇਸ ਮੌਕੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਬੱਚੀ ਨੂੰ ਵਧਾਈਆਂ ਦਿੱਤੀਆਂ ਅਤੇ ਦੂਜੇ ਵਿਦਿਆਰਥੀਆਂ ਨੂੰ ਵੀ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਸਕੂਲ ਦੇ ਚੇਅਰਮੈਨ ਸਰਦਾਰ ਗੁਰਦੀਪ ਸਿੰਘ ਸੰਧੂ ਅਤੇ ਸਮੂਹ ਮੈਨੇਜਮੈਂਟ ਕਮੇਟੀ ਨੇ ਵੀ ਬੱਚੀ ਨੂੰ ਆਸ਼ੀਰਵਾਦ ਦਿੱਤਾ ਅਤੇ ਦੂਸਰੇ ਵਿਦਿਆਰਥੀਆਂ ਨੂੰ ਵੀ ਗੁਰੂ ਸਾਹਿਬਾਨਾਂ ਦੀ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ।

Author: Malout Live

Back to top button