ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀ ਛਾਏ, ਵਿਕਾਸ ਬਣਿਆ ਦੂਜਾ ਸਰਵੋਤਮ ਕੈਂਪਰ
ਮਲੋਟ: ਇਲਾਕੇ ਦੀ ਨਾਮਵਰ ਸਹਿ-ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ 7 ਰੋਜ਼ਾ ਵਿਦਿਆਰਥੀ ਸਖ਼ਸ਼ੀਅਤ ਉਸਾਰੀ ਕੈਂਪ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਅਤੇ ਦੂਜਾ ਸਰਵੋਤਮ ਕੈਂਪਰ ਦਾ ਖ਼ਿਤਾਬ ਆਪਣੇ ਨਾਂ ਕੀਤਾ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਰੇ ਕਾਲਜਾਂ ਨੇ ਭਾਗ ਲਿਆ ਅਤੇ
ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀਆਂ ਵਿਕਾਸ, ਮਨਪ੍ਰੀਤ ਕੌਰ, ਰਾਣੀ ਨੇ ਇਸ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਵਿਕਾਸ ਨੇ ਇਸ ਵਿੱਚ ਦੂਜੇ ਸਰਵੋਤਮ ਕੈਂਪਰ ਦਾ ਖ਼ਿਤਾਬ ਆਪਣੇ ਨਾਂ ਕੀਤਾ। ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਸਕਿੱਟ, ਜਰਨਲ ਪ੍ਰਸ਼ਨੋਤਰੀ, ਵਿਰਾਸਤੀ ਪ੍ਰਸ਼ਨੋਤਰੀ ਵਿੱਚ ਵੀ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪਿਰਤਪਾਲ ਸਿੰਘ ਗਿੱਲ, ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਇੰਚਾਰਜ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। Author: Malout Live