ਸਰਕਾਰੀ ਹਾਈ ਸਮਾਰਟ ਸਕੂਲ ਛਾਪਿਆਂਵਾਲੀ ਵਿਖੇ 1 ਜੂਨ ਤੋਂ 5 ਜੂਨ ਤੱਕ ਸਮਰ ਕੈਂਪ ਦਾ ਕੀਤਾ ਗਿਆ ਆਯੋਜਨ
ਮਲੋਟ: ਸਰਕਾਰੀ ਹਾਈ ਸਮਾਰਟ ਸਕੂਲ ਛਾਪਿਆਂਵਾਲੀ ਵਿਖੇ ਮੁੱਖ ਅਧਿਆਪਕਾ ਡਾ. ਦੀਪਿਕਾ ਗਰਗ ਦੀ ਅਗਵਾਈ ਹੇਠ 1 ਜੂਨ ਤੋਂ 5 ਜੂਨ ਤੱਕ ਸਮਰ ਕੈਂਪ ਲਗਾਇਆ ਗਿਆ। ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਸ੍ਰ. ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਇਨਡੋਰ ਅਤੇ ਆਊਟਡੋਰ ਖੇਡਾਂ ਖੇਡੀਆਂ। ਦੂਜੇ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਸਾਇੰਸ ਮਿਸਟ੍ਰੈੱਸ ਸ਼੍ਰੀਮਤੀ ਸਵਰਨ ਕੌਰ ਤੋਂ ਗ੍ਰੀਟਿੰਗ ਕਾਰਡ ਬਣਾਉਣ ਦਾ ਤਰੀਕਾ ਸਿੱਖਿਆ। ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਆਪਣੀਆਂ ਨੋਟਬੁੱਕਾਂ ਨੂੰ ਕਵਰ ਕੀਤਾ ਅਤੇ
ਸ਼੍ਰੀਮਤੀ ਗੁਰਮੀਤ ਸਿੰਘ ਅਤੇ ਸ਼੍ਰੀਮਤੀ ਮਮਤਾ ਰਾਣੀ ਦੀ ਦੇਖ-ਰੇਖ ਹੇਠ ਡਾਂਸ ਕੀਤਾ। ਤੀਜੇ ਦਿਨ ਵਿਦਿਆਰਥੀਆਂ ਨੇ ਬਠਿੰਡਾ ਵਿਖੇ ਚਿੜੀਆਘਰ ਅਤੇ ਪਾਰਕ ਦਾ ਦੌਰਾ ਕੀਤਾ ਅਤੇ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਚੌਥੇ ਦਿਨ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਸੈਲਫੀ ਖਿੱਚੀ। ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਵੇਂ ਦਿਨ ਵਿਦਿਆਰਥੀਆਂ ਨੇ ਪੌਦੇ ਲਗਾਏ ਵਾਤਾਵਰਨ ਨੂੰ ਬਚਾਉਣ ਦਾ ਪ੍ਰਣ ਲਿਆ। ਵਿਦਿਆਰਥੀਆਂ ਨੇ ਸਮਰ ਕੈਂਪ ਵਿੱਚ ਕੀਤੀਆਂ ਸਾਰੀਆਂ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ। Author: Malout Live