District NewsUncategorized

ਸ੍ਰੀ ਮੁਕਸਤਰ ਸਾਹਿਬ-ਕੋਟਕਪੂਰਾ ਰੋਡ ‘ਤੇ ਸਥਿਤ ਟੋਲਪਲਾਜ਼ਾ ਕੋਲ ਵਾਪਰਿਆ ਭਿਆਨਕ ਸੜਕ ਹਾਦਸਾ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਸਤਰ ਸਾਹਿਬ-ਕੋਟਕਪੂਰਾ ਰੋਡ ‘ਤੇ ਸਥਿਤ ਟੋਲਪਲਾਜ਼ਾ ਕੋਲ ਵਾਪਰਿਆ ਭਿਆਨਕ ਸੜਕ ਹਾਦਸਾ। ਓਰਬਿੱਟ ਬੱਸ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਕੇ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜਖ਼ਮੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਵੜਿੰਗ ਦੇ ਚਾਰ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਕੋਟਕਪੂਰਾ ਮੁੱਖ ਸੜਕ ‘ਤੇ ਪਹੁੰਚੇ ਅਤੇ ਇਕ ਟਰੱਕ ਨੂੰ ਓਵਰਟੇਕ ਕਰਨ ਦੇ ਚੱਕਰ ‘ਚ ਉਨ੍ਹਾਂ ਦਾ ਮੋਟਰਸਾਈਕਲ ਬੱਸ ਦੇ ਹੇਠਾਂ ਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ-ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Back to top button