District NewsMalout News

ਕਿਸਾਨ ਜਥੇਬੰਦੀਆਂ ਵੱਲੋਂ ਕੱਲ 26 ਜਨਵਰੀ ਨੂੰ ਮਲੋਟ ਵਿਖੇ ਕੀਤੀ ਜਾਵੇਗੀ ਟਰੈਕਟਰ ਪਰੇਡ

ਮਲੇਟ : ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੇ ਪ੍ਰਧਾਨ ਜਰਨੈਲ ਸਿੰਘ ਸੰਧੂ ਸਰਾਵਾਂ ਬੋਦਲਾਂ, ਗੁਰਚਰਨ ਸਿੰਘ ਬੁੱਟਰ ਜਰਨਲ ਸਕੱਤਰ, ਜਸਦੇਵ ਸਿੰਘ ਸੰਧੂ ਪ੍ਰਧਾਨ ਸ਼ਹਿਰੀ ਇਕਾਈ ਮਲੋਟ, ਗੁਰਚਰਨ ਸਿੰਘ ਢਿੱਲੋਂ ਪ੍ਰੈੱਸ ਸਕੱਤਰ, ਹਰਜਿੰਦਰ ਸਿੰਘ ਢਿੱਲੋਂ ਜੰਡਵਾਲਾ ਚੜ੍ਹਤ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਹੈ ਕਿ ਸਯੁੰਕਤ ਕਿਸਾਨ ਮੋਰਚੇ ਵੱਲੋਂ ਕੱਲ 26 ਜਨਵਰੀ 2024 ਨੂੰ ਸਮੁੱਚੇ ਭਾਰਤ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਟਰੈਕਟਰ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰੈਕਟਰ ਮਾਰਚ ਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗ‌ਈਆ ਹਨ ਅਤੇ ਸਾਰੀਆਂ ਕਿਸਾਨ ਜੱਥੇਬੰਦੀਆਂ ਨੂੰ ਟਰੈਕਟਰ ਮਾਰਚ ਵਿੱਚ ਸ਼ਾਮਿਲ ਹੋਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਸਾਰੇ ਕਿਸਾਨ ਵੀਰਾਂ ਨੂੰ ਸਵੇਰੇ 11 ਵਜੇ ਗੁਰੂ ਨਾਨਕ ਦੇਵ ਚੌਂਕ ਮਲੋਟ-ਬਠਿੰਡਾ ਜੀ.ਟੀ ਰੋਡ ਵਿਖੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਟਰੈਕਟਰ ਮਾਰਚ 11:30 ਵਜੇ ਗੁਰੂ ਨਾਨਕ ਦੇਵ ਚੌਂਕ ਮਲੋਟ ਤੋਂ ਸ਼ੁਰੂ ਹੋ ਕੇ ਦਾਨੇਵਾਲਾ ਚੌਕ ਤੋਂ ਹੋ ਕੇ ਗੁਰੂ ਨਾਨਕ ਦੇਵ ਚੌਂਕ ਮਲੋਟ ਵਿਖੇ ਸਮਾਪਤ ਹੋਵੇਗਾ। ਇਹ ਟਰੈਕਟਰ ਮਾਰਚ ਬਿਲਕੁੱਲ ਸ਼ਾਂਤਮਈ ਹੋਵੇਗਾ। ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੇ ਪ੍ਰੈੱਸ ਸਕੱਤਰ ਗੁਰਚਰਨ ਸਿੰਘ ਢਿੱਲੋਂ ਨੇ ਸਮੂਹ ਕਿਸਾਨਾਂ ਨੂੰ ਇਸ ਟਰੈਕਟਰ ਪਰੇਡ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।

Author: Malout Live

Back to top button