ਪਿੰਡ ਫੱਤਣਵਾਲਾ ਪ੍ਰਾਇਮਰੀ ਸਕੂਲ ਵਿੱਚ ਸੇਵਾ ਕੇਂਦਰ ਵੱਲੋਂ ਆਧਾਰ ਕਾਰਡ ਦੀ ਜਾਣਕਾਰੀ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਰਿਸ਼ਭ ਬਾਂਸਲ, ਮੁੱਖ ਮੰਤਰੀ ਫੀਲਡ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਫੱਤਣਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਆਧਾਰ ਕਾਰਡ ਦੀਆਂ ਸੇਵਾਵਾਂ ਸੰਬੰਧੀ ਸੇਵਾ ਕੇਂਦਰ ਵੱਲੋਂ ਦੋ ਰੋਜ਼ਾ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਤਿੰਦਰ ਸਿੰਘ, ਜ਼ਿਲ੍ਹਾ ਮੈਨੇਜ਼ਰ, ਸੇਵਾ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ 55 ਲਾਭਪਾਤਰੀਆਂ ਨੂੰ ਆਧਾਰ ਕਾਰਡ ਸੰਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੇ ਦੇ ਪੰਜ ਸਾਲ ਦੀ ਉਮਰ ਪੂਰੀ ਹੋਣ ਅਤੇ ਦੁਬਾਰਾ 15 ਸਾਲ ਦੀ ਉਮਰ ਪੂਰੀ ਹੋਣ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਧਾਰ ਕਾਰਡ ਅਪਡੇਟ ਕਰਵਾਉਣਾ ਜ਼ਰੂਰੀ ਹੈ ਅਤੇ ਜਿਨ੍ਹਾਂ ਨਾਗਰਿਕਾਂ ਵੱਲੋਂ ਆਪਣੇ ਆਧਾਰ ਕਾਰਡ ਪਿਛਲੇ 10 ਸਾਲਾਂ ਤੋਂ ਅਪਡੇਟ ਨਹੀਂ ਕਰਵਾਏ ਗਏ, ਉਨ੍ਹਾਂ ਦੇ ਆਧਾਰ ਕਾਰਡ ਮੁਅੱਤਲ ਹੋ ਜਾਣਗੇ ਅਤੇ ਸਰਕਾਰੀ ਸੇਵਾਵਾਂ ਲੈਣ ਵਿੱਚ ਉਨ੍ਹਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਧਾਰ ਨੂੰ ਅਪਡੇਟ ਕਰਵਾਉਣ ਸੰਬੰਧੀ ਜ਼ਿਲ੍ਹੇ ਦੇ ਸੇਵਾ ਕੇਂਦਰ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਮਾਸਟਰ ਟ੍ਰੇਨਰ ਵੀ ਮੌਜੂਦ ਸਨ। Author: Malout Live