ਜਲ ਸ੍ਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਡ੍ਰੇਨਾਂ ਦੀ ਸਫਾਈ ਦੇ ਕਾਰਜ ਦੇ ਜਾਇਜੇ ਲਈ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਦੇ ਜਲ ਸ੍ਰੋਤ ਵਿਭਾਗ ਵੱਲੋਂ ਬਰਸਾਤਾਂ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਹੜ੍ਹ ਰੋਕੂ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਬਰਸਾਤਾਂ ਦੌਰਾਨ ਸ਼੍ਰੀ ਮੁਕਸਤਰ ਸਾਹਿਬ ਅਤੇ ਫਾਜਿਲਕਾ ਜਿਲ੍ਹਿਆਂ ਵਿੱਚ ਬਾਰਿਸ਼ਾਂ ਦੇ ਪਾਣੀ ਨਾਲ ਕੋਈ ਨੁਕਸਾਨ ਨਾ ਹੋਵੇ। ਇਸ ਸੰਬੰਧੀ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੇ ਹੁਕਮਾਂ ਤੇ ਇਸ ਸਫਾਈ ਦੇ ਚੱਲ ਰਹੇ ਕੰਮ ਦੇ ਜਾਇਜ਼ੇ ਲਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ ਨੇ ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲ੍ਹੇ ਦਾ ਦੌਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਡਰੇਨਾਂ ਤੇ ਖੁੱਦ ਜਾ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ
ਅਧਿਕਾਰੀਆਂ ਨੂੰ ਸਫਾਈ ਕਾਰਜ ਛੇਤੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਨੇ ਇਸ ਦੌਰਾਨ ਚੰਦਭਾਨ ਡਰੇਨ ਤੇ ਸਫਾਈ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਂਦਿਆਂ ਦੋਦੇ ਪਿੰਡ ਵਿੱਚ ਹਾਜ਼ਿਰ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਅਗੇਤੇ ਹੜ੍ਹ ਰੋਕੂ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵੱਲੋਂ ਜਲਦ ਹੀ ਇੰਨ੍ਹਾਂ ਖੇਤਰਾਂ ਦੀਆਂ ਨਹਿਰਾਂ ਦੇ ਜਾਇਜੇ ਲਈ ਵੀ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਭਾਗ ਦੇ ਨਿਗਰਾਨ ਇੰਜਨੀਅਰ ਉਪਕਰਨ ਪਾਲ ਸਿੰਘ ਸਮੇਤ ਕਾਰਜਕਾਰੀ ਇੰਜਨੀਅਰ ਜਲ ਨਿਕਾਸ ਸ਼੍ਰੀ ਮੁਕਸਤਰ ਸਾਹਿਬ ਅਤੇ ਫਾਜਿਲਕਾ ਵੀ ਹਾਜ਼ਿਰ ਸਨ। Author: Malout Live