ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਕੀਤਾ ਗਿਆ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਕਾਰਗੁਜ਼ਾਰੀ ਹੇਠ ਡਾ. ਗਗਨਦੀਪ ਕੌਰ ਸਿਵਲ ਜੱਜ/ਸੀ.ਜੇ.ਐੱਮ-ਸਾਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਲਾਲਾਬਾਦ ਰੋਡ ਤੇ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਮਿਸ. ਰੀਤੂ ਗਰਗ ਪਤਨੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਦੌਰਾਨ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਦੇ ਹੱਕਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। Author : Malout Live