ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਕੀਤਾ ਗਿਆ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ ਸਿਵਲ ਜੱਜ (ਸੀ. ਡਿਵੀ)/ਸੀ.ਜੇ.ਐੱਮ ਸਾਹਿਤ- ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਲਾਲਾਬਾਦ ਰੋਡ ਤੇ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ।
ਇਸ ਤੋਂ ਇਲਾਵਾ ਸਕੱਤਰ ਸਾਹਿਬ ਨੇ ਸੀਨੀਅਰ ਸਿਟੀਜ਼ਨ ਅਤੇ ਮਾਪੇ ਐਕਟ 2007 ਦੇ ਹੱਕਾਂ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਬੂਟਾ ਰਾਮ ਕਾਂਗੜਾ ਅਤੇ ਸਮੂਹ ਮੈਂਬਰ ਵੀ ਹਾਜ਼ਿਰ ਸਨ। ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਹੈੱਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author : Malout Live