ਡੀ.ਏ.ਵੀ ਕਾਲਜ ਮਲੋਟ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਮਲੋਟ : ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਐੱਨ.ਐੱਸ.ਐੱਸ ਯੂਨਿਟ ਅਫ਼ਸਰਾਂ, ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਮੁਹਿੰਮ ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਸਭ ਤੋਂ ਪਹਿਲਾਂ ਮੈਡਮ ਨੀਲਮ ਭਾਰਦਵਾਜ ਨੇ ਵਲੰਟੀਅਰਜ਼ ਨੂੰ ਸੰਬੋਧਨ ਕਰਦੇ ਹੋਏ ਵੋਟ ਦੀ ਮਹੱਤਤਾ ਬਾਰੇ ਦੱਸਿਆ। ਉਸ ਤੋਂ ਬਾਅਦ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸੰਹੁ ਚੁਕਾਈ ਗਈ।
ਇਸ ਤੋਂ ਬਾਅਦ ਵਲੰਟੀਅਰਜ਼ ਵੱਲੋਂ ‘ਮੇਰਾ ਵੋਟ ਮੇਰਾ ਅਧਿਕਾਰ’ ਅਤੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ’ ਆਦਿ ਨਾਅਰੇ ਲਗਾਉਂਦੇ ਹੋਏ ਇੱਕ ਰੈਲੀ ਵੀ ਕੱਢੀ ਗਈ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਦੇ ਨੇੜਲੇ ਇਲਾਕਿਆਂ ਵਿੱਚ ਜਾ ਕੇ ਆਸ-ਪਾਸ ਦੇ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਰੈਲੀ ਵਿੱਚ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ। Author: Malout live