District NewsMalout News

ਪੰਜਾਬ ਵਿੱਚ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਹੋਇਆ ਜਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨਾਮ ਲਗਦੇ ਸੂਬੇ ਯੂ.ਪੀ ਵਿੱਚ ਭਾਰੀ ਮੀਂਹ ਦੇ ਕਾਰਨ ਜਨ ਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੋਇਆ ਹੈ।

ਜਾਣਕਾਰੀ ਅਨੁਸਾਰ 2 ਜੁਲਾਈ ਤੋਂ 4 ਜੁਲਾਈ ਤੱਕ ਪੰਜਾਬ ਵਿੱਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਪੰਜਾਬ ਵਿੱਚ ਪ੍ਰੀ-ਮੌਨਸੂਨ ਨੇ ਵੀ ਦਸਤਕ ਦੇ ਦਿੱਤੀ ਹੈ, ਜਿਸ ਕਰਕੇ ਪੰਜਾਬ ਦੇ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਵੀ ਦੇਖਣ ਨੂੰ ਮਿਲੀ ਸੀ।

Author : Malout Live

Back to top button