ਹਲਕਾ ਲੰਬੀ ਦੇ ਵਿਧਾਇਕ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿੰਡ ਭਾਈ ਕੇਰਾ ਵਿਖੇ ਕੀਤਾ ਗਿਆ ਆਮ ਆਦਮੀ ਕਲੀਨਿਕ ਦਾ ਉਦਘਾਟਨ

ਮਲੋਟ (ਲੰਬੀ): ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਹਲਕਾ ਲੰਬੀ ਤੋਂ ਵਿਧਾਇਕ ਸਰਦਾਰ ਗੁਰਮੀਤ ਸਿੰਘ ਖੁੱਡੀਆ ਵੱਲੋਂ ਪਿੰਡ ਭਾਈ ਕੇਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਲਕਾ ਲੰਬੀ ਵਿੱਚ 4 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਭਾਈ ਕੇਰਾ, ਮਾਹੂਆਣਾ, ਕੰਦੂ ਖੇੜਾ ਅਤੇ ਸਿੰਘੇਵਾਲਾ ਵਿਖੇ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਕੀਤੇ ਗਏ। ਇਸ ਉਪਰਾਲੇ ਸਦਕਾ ਸਿਹਤ ਸੁਵਿਧਾਵਾਂ ਬੇਹਤਰ ਹੋਣਗੀਆਂ। ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇਨਾਂ ਕਲੀਨਿਕਾਂ ਵਿੱਚ ਕਈ ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਮਿਲਣਗੀਆਂ।

ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗੇਗੀ। ਇਸ ਮੌਕੇ ਐੱਸ.ਐੱਮ.ਓ ਲੰਬੀ ਡਾ. ਪਵਨ ਮਿੱਤਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਖੇਤਰ ਵਿੱਚ ਇਹ ਪੰਜਾਬ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਹੈ, ਜਿਸ ਅਧੀਨ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਸਟਾਫ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਫਾਰਮੇਸੀ ਅਫਸਰ ਯੋਗੇਸ਼ ਕੁਮਾਰ, ਸਤੀਸ਼ ਕੁਮਾਰ, ਗੁਰਵਿੰਦਰ ਕੌਰ, ਅਕਾਊਂਟੈਂਟ ਵਰਿੰਦਰ ਕੁਮਾਰ, ਐੱਲ.ਐੱਚ.ਵੀ ਪਰਮਜੀਤ ਕੌਰ, ਸੀ.ਐੱਚ.ਓ ਗੁਰਜੀਤ ਕੌਰ, ਬੀ.ਈ.ਈ ਸ਼ਿਵਾਨੀ, ਟੀ.ਬੀ ਸੁਪਰਵਾਈਜ਼ਰ ਗੁਰਮੀਤ ਸਿੰਘ, ਏ.ਐੱਨ.ਐੱਮ ਮੀਨਾ ਰਾਣੀ, ਕਮਲੇਸ਼ ਰਾਣੀ, ਮੇਲ ਵਰਕਰ ਰਾਧੇ ਸ਼ਾਮ,ਆਸ਼ਾ ਵਰਕਰ ਅਤੇ ਹੋਰ ਸਟਾਫ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਿਰ ਸਨ। Author: Malout Live