ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਠਿੰਡਾ ਵਿਖੇ ਕਰਨਗੇ ਵਪਾਰੀ ਵਰਗ ਨਾਲ ਮੁਲਾਕਾਤ
ਮਲੋਟ:- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਠਿੰਡਾ ਫੇਰੀ ਸਿਆਸੀ, ਸਮਾਜਿਕ ਤੇ ਵਪਾਰਕ ਖੇਤਰ ਲਈ ਆਦਿ ਮਹੱਤਵਪੂਰਨ ਹੈ। ਜਿਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਕਰਨ ਚੁਰਾਇਆ ਨੇ ਪ੍ਰੈੱਸ ਨੂੰ ਜਾਰੀ ਬਿਆਨ ਰਾਹੀਂ ਕੀਤਾ। ਚੁਰਾਇਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਗੱਲ ਕਰਦੀ ਹੈ। ਜਿਸ ਦੇ ਤਹਿਤ ਵਪਾਰੀ ਵਰਗ ਨਾਲ ਰਾਬਤਾ ਕਾਇਮ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੇਜਰੀਵਾਲ ਮਾਲਵਾ ਇਲਾਕੇ ਦੇ ਵਪਾਰੀ ਵਰਗ ਨਾਲ ਵਿਸ਼ੇਸ਼ ਗੱਲਬਾਤ ਕਰਨਗੇ। ਚੁਰਾਇਆ ਨੇ ਕਿਹਾ ਕਿ 75 ਸਾਲਾਂ ਅਰਸ ਦੌਰਾਨ ਰਿਵਾਇਤੀ ਪਾਰਟੀਆਂ ਨੇ ਸੂਬੇ ਦੇ ਲੋਕਾਂ ਨੂੰ ਲਗਾਤਾਰ ਗੁੰਮਰਾਹ ਕੀਤਾ ਹੈ। ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਲਈ ਇੱਕ ਆਸ ਦੀ ਕਿਰਨ ਹੈ। ਜਿਸ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਵੱਡਾ ਫਤਵਾ ਦੇਣਗੇ। ਚੁਰਾਇਆ ਨੇ ਕਿਹਾ ਕਿ ਇਲਾਕੇ ਤੇ ਵਪਾਰੀ ਵਰਗ ਅਤੇ ਆਮ ਆਦਮੀ ਪਾਰਟੀ ਦੀ ਦਰਜਾ ਲੀਡਰਸ਼ਿਪ ਅਤੇ ਵਲੰਟੀਅਰਾਂ ਚ ਕੇਜਰੀਵਾਲ ਦੀ ਫੇਰੀ ਲਈ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ।