ਲੋਕ ਚੁਣਨਗੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਲੋਕ ਰਾਏ ਲਈ ਮੋਬਾਇਲ ਨੰਬਰ ਕੀਤਾ ਜਾਰੀ
ਮਲੋਟ:- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਮੋਬਾਇਲ ਨੰਬਰ 70748-70748 ਜਾਰੀ ਕੀਤਾ ਹੈ। ਇਸ ਮੋਬਾਇਲ ਨੰਬਰ ਰਾਹੀਂ ਤੋਂ ਪੰਜਾਬ ਦੇ ਲੋਕਾਂ ਤੋਂ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਰਾਏ ਮੰਗੀ ਜਾਵੇਗੀ। ਇਸ ਨੰਬਰ ਤੇ ਐੱਸ.ਐਮ.ਐੱਸ ਕਰਕੇ, ਵੱਟਸਐਪ ਕਰਕੇ ਜਾਂ ਫੋਨ ਕਰਕੇ ਸੰਦੇਸ਼ ਭੇਜ ਸਕਦੇ ਹਨ ਕਿ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ। ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਮੇਰਾ ਛੋਟਾ ਭਾਈ ਹੈ ਅਤੇ ਪਾਰਟੀ ਦੇ ਵੱਡੇ ਨੇਤਾ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਕਿਹਾ ਸੀ ਕਿ ਤੁਹਾਨੂੰ ਮੁੱਖ ਮੰਤਰੀ ਬਣਾ ਦਿੰਦੇ ਹਾਂ ਪਰ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਰਾਏ ਲੈਣੀ ਜ਼ਰੂਰੀ ਹੈ।