District NewsMalout News

ਕੈਂਦੀਆਂ ਅਤੇ ਹਵਾਲਾਤੀਆਂ ਲਈ ਜਿਲ੍ਹਾ ਜੇਲ੍ਹ ਵਿੱਚ ਲਗਾਇਆ ਗਿਆ ਮੈਡੀਕਲ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ.ਏ.ਐੱਸ ਨਗਰ, ਮੋਹਾਲੀ, ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਜੇਲ੍ਹ ਵਿੱਚ ਸਪੈਸ਼ਲ ਕੈਦੀਆਂ ਅਤੇ ਹਵਾਲਾਤੀਆਂ ਲਈ ਮਾਨਸਿਕ ਰੋਗਾਂ ਅਤੇ ਦੰਦਾਂ ਦੇ ਡਾਕਟਰ ਵੱਲੋਂ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਉਹਨਾਂ ਦੇ ਨਾਲ ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਾਜ਼ਿਰ ਸਨ। ਮੈਡੀਕਲ ਕੈਂਪ ਦੀ ਸ਼ੁਰੂਆਤ ਮੌਕੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਸਿਹਤ ਵਿਭਾਗ ਦੇ ਡਾਕਟਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸੰਬੰਧੀ ਤਸੱਲੀ ਪ੍ਰਗਟ ਕੀਤੀ।

ਡਾਕਟਰੀ ਟੀਮ ਨੂੰ ਅਪੀਲ ਕੀਤੀ ਕਿ ਕੈਦੀਆਂ ਅਤੇ ਹਵਾਲਾਤੀਆਂ ਨੂੰ ਚੰਗੀ ਤਰ੍ਹਾਂ ਚੈੱਕ ਕਰਕੇ ਲੋੜ ਅਨੁਸਾਰ ਦਵਾਈ ਦਿੱਤੀ ਜਾਵੇ, ਜੇਕਰ ਕਿਸੇ ਕਿਸਮ ਦੀ ਦਵਾਈ ਸੰਬੰਧੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸੰਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਹਰਪ੍ਰੀਤ ਕੌਰ ਨੇ ਕੈਦੀਆਂ/ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਦੇਣ ਲਈ ਫਾਰਮ ਭਰਵਾਏ ਗਏ ਅਤੇ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਜੇਲ੍ਹ ਸੁਪਰਡੈਂਟ, ਐੱਸ.ਪੀ (ਡੀ), ਸੁਖਵਿੰਦਰ ਸਿੰਘ ਮੱਲਣ, ਸੁਖਦੀਪ ਸਿੰਘ (ਪੀ.ਐੱਲ.ਵੀ) ਅਤੇ ਜੇਲ੍ਹ ਦਾ ਸਟਾਫ ਵੀ ਹਾਜ਼ਿਰ ਸੀ। ਇਸ ਕੈਂਪ ਵਿੱਚ ਲਗਭਗ 250 ਵਿਅਕਤੀਆਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।

Author: Malout Live

Back to top button