District News

ਇੱਕ ਨੌਜਵਾਨ ਦੀ ਸ਼ਰੇਆਮ ਗੋਲੀ ਮਾਰ ਕੇ ਕੀਤੀ ਹੱਤਿਆ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ‘ਤੇ ਬੀਤੀ ਦੇਰ ਰਾਤ ਸ਼ਰੇਆਮ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੇ ਘਰ ‘ਚ ਹੀ ਬੈਠਾ ਸੀ। ਇਸ ਦੌਰਾਨ ਹਮਲਾਵਰਾਂ ਨੇ ਨੌਜਵਾਨ ਨੂੰ ਘਰ ਦੇ ਬੂਹੇ ‘ਤੇ ਅਵਾਜ ਮਾਰ ਕੇ ਬੁਲਾਇਆ ,ਜਦੋਂ ਨੌਜਵਾਨ ਬਾਹਰ ਆਇਆ ਤਾਂ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਦੌਰਾਨ 35 ਸਾਲਾ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਚਮਕੌਰ ਸਿੰਘ ਪੁੱਤਰ ਰਾਜਾ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜੇ ‘ਚ ਲੈ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰਖਵਾਇਆ ਗਿਆ ਹੈ। ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ

Leave a Reply

Your email address will not be published. Required fields are marked *

Back to top button