ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾਂ-ਨਿਰਦੇਸ਼ਾ ਅਨੁਸਾਰ ਸਿਵਸ ਹਸਪਤਾਲ ਮਲੋਟ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਪ੍ਰਭਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਮਲੋਟ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਵਿੱਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਾਡੇ ਦੇਸ਼ ਦੀ ਆਬਾਦੀ ਦਾ ਤੇਜ਼ੀ ਨਾਲ ਵੱਧਣਾ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਜਿਵੇਂ-ਜਿਵੇਂ ਸਾਡੇ ਦੇਸ਼ ਦੀ ਆਬਾਦੀ ਵੱਧਦੀ ਜਾਵੇਗੀ ਉਸੇ ਤਰਾਂ ਸਾਡੇ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਰੋਜ਼ਾਨਾ ਵਰਤੋਂ ਵਿੱਚ ਆਉਂਣ ਵਾਲੀਆਂ ਵਸਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ।
ਉਨਾਂ ਕਿਹਾ ਕਿ ਵੱਧ ਰਹੀ ਆਬਾਦੀ ਤੇ ਕਾਬੂ ਪਾਉਣ ਲਈ ਲੜਕੇ ਅਤੇ ਲੜਕੀ ਦੀ ਸਹੀ ਉਮਰ ਵਿੱਚ ਸ਼ਾਦੀ, ਪਹਿਲਾ ਬੱਚਾ ਦੇਰੀ ਨਾਲ, ਬੱਚਿਆਂ ਵਿੱਚ ਘੱਟੋਂ-ਘੱਟ ਤਿੰਨ ਸਾਲ ਦਾ ਅੰਤਰ ਰੱਖੀਏ। ਲੜਕੇ ਅਤੇ ਲੜਕੀ ਵਿੱਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਈਏ ਤਾਂ ਹੀ ਅਸੀਂ ਆਬਾਦੀ ਤੇ ਕੰਟਰੋਲ ਕਰ ਸਕਦੇ ਹਾਂ। ਇਸ ਸਮੇਂ ਡਾ ਕਾਮਨਾ ਜਿੰਦਲ ਨੇ ਕਿਹਾ ਕਿ ਹਰ ਸਾਲ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ, ਦੁਨੀਆ ਵਿੱਚ ਵੱਧਦੀ ਆਬਾਦੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਪਰਿਵਾਰ, ਲਿੰਗਿਕ ਬਰਾਬਰਤਾ, ਮਨੁੱਖੀ ਅਧਿਕਾਰ ਅਤੇ ਸਿਹਤ ਸੰਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਸਮੇਂ ਡਾ. ਭੁਪੇਸ਼ ਬਾਂਸਲ, ਡਾ. ਆਕ੍ਰਿਤੀ, ਸਟਾਫ਼ ਨਰਸ ਹਰਜੀਤ ਕੌਰ, ਰੇਨੂੰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਿਰ ਸਨ। Author: Malout Live