ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਾਂਧੀ ਜੈਯੰਤੀ ਮੌਕੇ ਨਗਰ ਕੌਂਸਲ ਦੁਆਰਾ ਸ਼ਹਿਰ ਦੀ ਕੀਤੀ ਗਈ ਸਫਾਈ
ਮਲੋਟ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 2 ਅਕਤੂਬਰ ਨੂੰ ਮਹਾਤਮਾ ਗਾਂਧੀ ਜੈਯੰਤੀ ਦੇ ਮੌਕੇ ਤੇ ਨਗਰ ਕੌਂਸਲ, ਮਲੋਟ ਦੁਆਰਾ ਜਗਸੀਰ ਸਿੰਘ ਧਾਲੀਵਾਲ, ਕਾਰਜ ਸਾਧਕ ਅਫ਼ਸਰ ਅਤੇ ਸ਼ੁੱਭਦੀਪ ਸਿੰਘ (ਬਿੱਟੂ) ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਹੇਠ ਨਗਰ ਕੌਂਸਲ ਮਲੋਟ ਦੀ ਸਵੱਛ ਟੀਮ ਦੁਆਰਾ
ਸ਼ਹਿਰ ਦੇ ਵੱਖ-ਵੱਖ ਖੇਤਰ ਵਿੱਚ ਛੁੱਟੀ ਹੋਣ ਦੇ ਬਾਵਜੂਦ ਵੀ ਆਪਣੇ ਸਮੇਂ ਵਿੱਚੋਂ ਇੱਕ ਘੰਟਾ ਮਿਹਨਤ ਦਾਨ ਕਰਕੇ ਸਫਾਈ ਕੀਤੀ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਸ-ਪਾਸ ਗਲੀ ਗੁਆਂਢ ਵਿੱਚ ਗੰਦ ਪਾਉਣ ਵਾਲਿਆਂ ਨੂੰ ਰੋਕਿਆ ਜਾਵੇ। ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਸਮਾਜ ਭਲਾਈ ਦਾ ਕੰਮ ਕਰਨ ਵਾਲੇ ਲੋਕਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। Author: Malout Live