ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਅਗਲੇ ਦੋ ਦਿਨ ਬਾਰਿਸ਼ ਅਤੇ ਗੜ੍ਹੇ ਪੈਣ ਦੀ ਸੰਭਾਵਨਾ
ਮਲੋਟ (ਪੰਜਾਬ): ਪੰਜਾਬ ਅੰਦਰ ਮੌਸਮ ਫਿਰ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਦੋ ਦਿਨ ਬਾਰਿਸ਼ ਅਤੇ ਗੜ੍ਹੇਮਾਰੀ ਹੋ ਸਕਦੀ ਹੈ। ਇਸ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦੋ ਦਿਨ ਤੇਜ਼ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਿਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ ਮਾਲਵਾ ਖੇਤਰ ਵਿੱਚ ਤੇਜ਼ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦ ਕਿ ਮਾਝਾ ਤੇ ਦੁਆਬਾ ਵਿੱਚ ਹਲਕਾ ਮੀਂਹ ਪੈ ਸਕਦਾ ਹੈ। Author: Malout Live