District NewsMalout News

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਇੰਸਪੈਕਸ਼ਨ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਕੀਤੀ ਗਈ ਇੰਸਪੈਕਸ਼ਨ: ਸ਼੍ਰੀਮਤੀ ਬਲਜੀਤ ਕੌਰ SDM

ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨ੍ਹਾਂ ਤਕਲੀਫ ਤੋਂ ਛੱਡ ਸਕਦਾ ਹੈ ਨਸ਼ਾ: ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਇੰਸਪੈਕਸ਼ਨ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਇੰਸਪੈਕਸ਼ਨ ਕੀਤੀ ਗਈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਿਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਿਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਬਿਨ੍ਹਾਂ ਤਕਲੀਫ ਤੋਂ ਅਤੇ ਬਿਲਕੁੱਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ਅਤੇ ਜਿਲ੍ਹੇ ਵਿੱਚ ਪ੍ਰਾਇਵੇਟ ਨਸ਼ਾ ਛੁਡਾਉ ਹਸਪਤਾਲਾਂ ਵਿੱਚ ਵੀ ਦਾਖਲ ਕਰਕੇ ਬਿਨ੍ਹਾਂ ਤਕਲੀਫ ਤੋਂ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਨਸ਼ਾ ਛੁਡਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ,ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁੱਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ,

ਜਿੱਥੇ ਕੇ ਮਾਹਿਰ ਕੌਂਸਲਰਾਂ ਵੱਲੋਂ ਉਨ੍ਹਾਂ ਦੀ ਰੋਜ਼ਾਨਾ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ। ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨ੍ਹਾਂ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ। ਇਸ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਵੱਲੋਂ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਅਤੇ ਲੋਕ ਭਲਾਈ ਲਈ ਨਸ਼ੇ ਤੋਂ ਪੀੜਿਤ ਵਿਅਕਤੀ ਜੋ ਦਾਖਲ ਹੋ ਕੇ ਪੂਰੀ ਤਰ੍ਹਾਂ ਨਸ਼ਾ ਛੱਡਣ ਦੇ ਚਾਹਵਾਨ ਹੁੰਦੇ ਹਨ ਉਨ੍ਹਾਂ ਨੂੰ ਦਾਖਲ ਕਰਕੇ ਨਸ਼ਾ ਛੁਡਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਰੋਜ਼ਾਨਾ ਦੀਆਂ ਜਿੰਮੇਵਾਰੀਆਂ ਕਾਰਨ ਹਸਪਤਾਲਾਂ ਵਿੱਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ 19 ਓਟ ਸੈਂਟਰ ਖੋਲੇ ਗਏ ਹਨ। ਜਿੱਥੇ ਕੇ ਨਸ਼ਾ ਪੀੜਿਤ ਵਿਅਕਤੀਆਂ ਨੂੰ ਬਿਨ੍ਹਾਂ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ। ਇਸ ਇੰਸਪੈਕਸ਼ਨ ਟੀਮ ਵਿੱਚ ਡਾ. ਰਾਹੁਲ ਜਿੰਦਲ SMO ਮਨੋਰੋਗ ਮਾਹਿਰ,ਹਰੀਤਾ ਬਾਂਸਲ ਜਿਲ੍ਹਾ ਡਰੱਗ ਇੰਸਪੈਕਟਰ,ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਜਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਤੋਂ ਸ਼੍ਰੀ ਪ੍ਰੇਮਦੀਪ ਸਿੰਘ, ਸ਼੍ਰੀਮਤੀ ਲਖਵੀਰ ਕੌਰ ਕਾਉਂਸਲਰ, ਸ਼੍ਰੀ ਐੱਨ.ਐੱਸ ਰੱਖੜਾ ਸਮਾਜ ਸੇਵਕ ਸ਼ਾਮਿਲ ਸਨ।

Author: Malout Live

Back to top button